UPDATED : 1971 ਚ ਮੋਦੀ ਹੁੰਦਾ ਤਾਂ ਉਦੋਂ ਹੀ ਕਰਤਾਰਪੁਰ ਸਾਹਿਬ ਲੈ ਲੈਣਾ ਸੀ, ਪੰਜਾਬ ਦਾ ਮੁੱਖ ਮੰਤਰੀ ਕਾਗਜ਼ੀ – ਪ੍ਰਧਾਨ ਮੰਤਰੀ ਮੋਦੀ

1971 में मोदी होते तो करतारपुर साहिब ले लिया होता, पंजाब के मुख्यमंत्री कागजी-प्रधानमंत्री मोदी

पटियाला :
देश के प्रधानमंत्री नरेंद्र मोदी ने आज पटियाला में एक बड़ी रैली को संबोधित किया. प्रधानमंत्री मोदी ने कहा कि पंजाबी अच्छी तरह जानते हैं कि उनका वोट बर्बाद नहीं होना चाहिए. प्रधानमंत्री ने कहा कि उसे वोट दें जिसने विकसित भारत बनाने का वादा किया हो. इसलिए जरूरी है- फिर एक बार मोदी सरकार। प्रधानमंत्री ने कहा कि 1971 में अगर देश में मोदी सरकार होती तो श्री करतारपुर साहिब को पाकिस्तान से ले लिया गया होता, लेकिन उस समय कमजोर कांग्रेस सरकार ने कुछ नहीं किया और हजारों पाकिस्तानी सैनिकों को जाने दिया गया, जिससे क्या भारतीय सेना ने सामने आत्मसमर्पण कर दिया है, ये बात देश के प्रधानमंत्री नरेंद्र मोदी ने पटियाला में रैली को संबोधित करते हुए कही. प्रधानमंत्री ने आगे कहा कि इंडिया अलायंस सांप्रदायिकता फैलाने वाली पार्टी है और वे देश के विकास को रोकना चाहते हैं.

1971 ਚ ਮੋਦੀ ਹੁੰਦਾ ਤਾਂ ਉਦੋਂ ਹੀ ਕਰਤਾਰਪੁਰ ਸਾਹਿਬ ਲੈ ਲੈਣਾ ਸੀ, ਪੰਜਾਬ ਦਾ ਮੁੱਖ ਮੰਤਰੀ ਕਾਗਜ਼ੀ – ਪ੍ਰਧਾਨ ਮੰਤਰੀ ਮੋਦੀ
ਪਟਿਆਲਾ, 24 ਮਈ:


ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  ਅੱਜ ਪਟਿਆਲਾਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਦੀ ਵੋਟ ਬਰਬਾਦ ਨਹੀਂ ਹੋਣੀ ਚਾਹੀਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਸ ਨੂੰ ਵੋਟ ਦਿਓ ਜਿਸ ਨੇ ਵਿਕਸਤ ਭਾਰਤ ਬਣਾਉਣ ਦਾ ਵਾਅਦਾ ਕੀਤਾ ਹੈ। ਇਸ ਲਈ ਜ਼ਰੂਰੀ ਹੈ- ਇਕ ਵਾਰ ਫਿਰ ਮੋਦੀ ਸਰਕਾਰ। ਪ੍ਰਧਾਨ ਮੰਤਰੀ ਨੇ ਕਿਹਾ ਕਿ 1971 ਵਿੱਚ ਜੇਕਰ ਦੇਸ਼ ਵਿੱਚ ਮੋਦੀ ਦੀ ਸਰਕਾਰ ਹੁੰਦੀ ਤਦ ਹੀ ਪਾਕਿਸਤਾਨ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਲੈ ਲਿਆ ਜਾਣਾ ਸੀ ਲੇਕਿਨ ਉਸ ਸਮੇਂ ਕਾਂਗਰਸ ਦੀ ਕਮਜ਼ੋਰ ਸਰਕਾਰ ਨੇ ਕੁਝ ਨਹੀਂ ਕੀਤਾ ਤੇ ਪਾਕਿਸਤਾਨ ਦੇ ਹਜ਼ਾਰਾਂ ਫੌਜੀ ਜਵਾਨਾਂ ਨੂੰ ਜਾਣ ਦਿੱਤਾ ਗਿਆ ਜੋ ਕਿ ਭਾਰਤੀ ਫੌਜ ਸਾਹਮਣੇ ਆਤਮ-ਸਮਰਪਣ ਕਰ ਚੁੱਕੇ ਸਨ, ਇਹ ਪ੍ਰਗਟਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕੀਤਾ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇੰਡੀਆ ਗੱਠਜੋੜ ਸੰਪ੍ਰਦਾਇਕਤਾ ਫੈਲਾਉਣ ਵਾਲੀ ਧਿਰ ਹੈ ਤੇ ਇਹ ਦੇਸ਼ ਦੇ ਵਿਕਾਸ ਨੂੰ ਰੋਕਣਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਇਹ ਕਾਗਜੀ ਮੁੱਖ ਮੰਤਰੀ ਹੈ ਜੋ ਆਪਣੀ ਮਰਜੀ ਨਾਲ ਕੋਈ ਫੈਸਲਾ ਨਹੀਂ ਲੈ ਸਕਦਾ ਤੇ ਇਸੇ ਕਾਰਨ ਪੰਜਾਬ ਵਿੱਚ ਨਸ਼ਾ, ਗੈਂਗਸਟਰ ਹਨ ਜਿਨ੍ਹਾਂ ’ਤੇ ਸੂਬਾ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਕੁਰਬਾਨੀ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਭਾਜਪਾ ਸਰਕਾਰ ਨੇ ਵੀਰ ਬਾਲ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਤਾਂ ਜੋ ਪੂਰੇ ਦੇਸ਼ ਦੇ ਲੋਕਾਂ ਨੂੰ ਸਾਹਿਬਜਾਦਿਆਂ ਦੀ ਕੁਰਬਾਨੀ ਪ੍ਰਤੀ ਪਤਾ ਲੱਗ ਸਕੇ। ਉਨ੍ਹਾਂ ਕਿਹਾ ਸਭ ਦਾ ਸਾਥ ਸਭ ਦਾ ਵਿਕਾਸ ਦੀ ਭਾਵਨਾ ਹੀ ਭਾਜਪਾ ਦੀ ਪਹਿਚਾਣ ਹੈ।

ਉਨ੍ਹਾਂ ਕਿਹਾ ਕਿ ਜਨਤਾ ਨੇ ਇੱਕ ਵਾਰ ਫਿਰ ਮੋਦੀ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਕਾਸ ਦਾ ਵਾਅਦਾ ਕਰਨ ਵਾਲੇ ਨੂੰ ਵੋਟ ਦਿਓ।
ਪ੍ਰਧਾਨ ਮੰਤਰੀ ਨੇ ਕਿਹਾ ਕਿ 2024 ਦੀ ਚੋਣ ਦੇਸ਼ ਨੂੰ ਮਜ਼ਬੂਤ ​​ਕਰਨ ਦੀ ਚੋਣ ਹੈ। ਦੇਸ਼ ‘ਚ ਇੱਕ ਪਾਸੇ ਭਾਜਪਾ ਅਤੇ ਐਨਡੀਏ ਹੈ ਅਤੇ ਦੂਜੇ ਪਾਸੇ ਭ੍ਰਿਸ਼ਟ ਲੋਕਾਂ ਦਾ ਇੰਡੀਆ ਗਠਜੋੜ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੋਦੀ ਹੈ, ਜੋ ਭਾਰਤ ਵਿੱਚ ਲੜਾਕੂ ਜਹਾਜ਼ਾਂ ਤੋਂ ਲੈ ਕੇ ਹਵਾਈ ਜਹਾਜ਼ ਤੱਕ ਸਭ ਕੁਝ ਬਣਾ ਰਿਹਾ ਹੈ। ਦੂਜੇ ਪਾਸੇ ਇੰਡੀਆ ਅਲਾਇੰਸ ਹੈ, ਜਿਸ ਦਾ ਨਾ ਤਾਂ ਕੋਈ ਆਗੂ ਹੈ ਅਤੇ ਨਾ ਹੀ ਕੋਈ ਨੀਤੀ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਾਡੇ ਪਰਮਾਣੂ ਹਥਿਆਰਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।


 ਸ੍ਰੀ ਮੋਦੀ ਨੇ ਰੈਲੀ ਦੌਰਾਨ ਕਿਹਾ ਕਿ ਸਨਅਤਕਾਰ ਪੰਜਾਬ ਛੱਡ ਕੇ ਜਾ ਰਹੇ ਹਨ, ਨਸ਼ਾਖੋਰੀ ਵਧ ਰਹੀ ਹੈ ਅਤੇ ਸੂਬਾ ਸਰਕਾਰ ਕਰਜ਼ੇ ‘ਤੇ ਚੱਲ ਰਹੀ ਹੈ। ਵਿਰੋਧੀ ਇੰਡੀਆ ਗੱਠਜੋੜ ਬਾਰੇ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਕੋਈ ਨੇਤਾ ਹੈ ਅਤੇ ਨਾ ਹੀ ਇਰਾਦਾ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਪਾਸੇ ਮੋਦੀ ਸਰਕਾਰ ਹੈ ਜੋ ਅੱਤਵਾਦੀਆਂ ਨੂੰ ਘਰਾਂ ਵਿੱਚ ਵੜ ਕੇ ਮਾਰਨ ਦੀ ਹਿੰਮਤ ਰੱਖਦੀ ਹੈ, ਦੂਜੇ ਪਾਸੇ ਇੰਡੀਆ ਗਠਜੋੜ ਦੇ ਲੋਕ ਹਨ ਜੋ ਅੱਤਵਾਦੀਆਂ ਦਾ ਸਾਹਮਣਾ ਕਰਨ ਵੇਲੇ ਹੰਝੂ ਵਹਾਉਂਦੇ ਹਨ। ਮੋਦੀ ਨੇ ਕਿਹਾ ਕਿ ਮੈਂ ਜਦੋਂ ਵੀ ਪੰਜਾਬ ਆਉਂਦਾ ਹਾਂ ਤਾਂ ਮੇਰਾ ਪੰਜਾਬ ਪ੍ਰਤੀ ਪਿਆਰ ਹੋਰ ਵੱਧ ਜਾਂਦਾ ਹੈ। ਮੈਂ ਪੰਜਾਬ ਵਿੱਚ ਬਹੁਤ ਸਮਾਂ ਗੁਜ਼ਾਰਿਆ ਹੈ।

1000
1000

Related posts

Leave a Reply

Social Media Auto Publish Powered By : XYZScripts.com