ਈ ਟੀ ਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਕੀਤੇ ਲਾਠੀਚਾਰਜ ਦੀ ਕਰੜੇ ਸ਼ਬਦਾਂ ਚ ਕੀਤੀ ਨਿਖੇਧੀ

ਮੁਕੇਰੀਆਂ 12 ਜੂਨ(ਕੁਲਵਿੰਦਰ ਸਿੰਘ) : ETT ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ETT ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਜਿਲ੍ਹਾ ਹਸ਼ਿਆਰਪੁਰ, ਜਿਲ੍ਹਾ ਪ੍ਰਧਾਨ ਅਮਰਜੀਤ ਦੀ ਅਗਵਾਈ ਹੇਠ ਮੀਟਿੰਗ ਮੁਕੇਰੀਆਂ ਵਿਖੇ ਕੀਤੀ ਗਈ।ਇਸ ਮੌਕੇ ਉਪ ਪ੍ਰਧਾਨ ਵਿਪਨ ਕੁਮਾਰ ਨੇ ETT ਅਧਿਆਪਕਾਂ 8 ਜੂਨ ਨੂੰ ਹੋਏ ਲਾਠੀਚਾਰਜ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸੀਮਾ ਮਾਨਸਰ ਨੇ ਬੋਲਦਿਆਂ ਹੋਇਆਂ ਕਿਹਾ ਕਿ ਲਾਠੀਚਾਰਜ਼ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੋਹਾਂ ਨੂੰ ਦੱਸਿਆ। ਇਸ ਮੌਕੇ ਸਮੂਹ ਅਧਿਆਪਕ ਸਾਥੀਆਂ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੇ ਅਧਿਆਪਕਾ ਪ੍ਰਤੀ ਰਵੱਈਏ ਦੀ ਸਖ਼ਤ ਵਿੱਚ ਨਿੰਦਿਆਂ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਬਲਾਕ ਪੱਧਰ ਉੱਤੇ ਪੰਜਾਬ ਸਰਕਾਰ ਦਾ ਭੰਡੀ ਪ੍ਰਚਾਰ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਤਰਲੋਕ, ਅਮੀਕਸ਼ਾ,ਤਮੰਨਾ, ਮਿਤਾਲੀ, ਸਰਬਜੋਤ ਸਿੰਘ ਅਧਿਆਪਕ ਸਾਥੀ ਮੌਜੂਦ ਸਨ।

Related posts

Leave a Reply