ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ਵਿਖੇ ਰਜਿਸਟਰੇਸ਼ਨ ਸ਼ੁਰੂ -ਰੂਬਲ ਸੈਣੀ

ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸੇਵਾ ਕੇਂਦਰਾਂ ਵਿਖੇ ਰਜਿਸਟਰੇਸ਼ਨ ਸ਼ੁਰੂ

ਪਠਾਨਕੋਟ,  15 ਜੁਲਾਈ ( ਰਾਜਿੰਦਰ ਸਿੰਘ ਰਾਜਨ )  ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਾਰੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਹੁਣ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਡ ਉਸਾਰੀ ਕਾਮੇ ਜੋ ਕੋਰੋਨਾ ਪਾਜ਼ਿਟੀਵ ਆਏ ਹਨ ਜਾਂ
 
ਜਿੰਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਰੋਨਾ ਪਾਜ਼ਿਟੀਵ ਆਉਣ ਕਰਕੇ ਇਕਾਂਤਵਾਸ ਵਿਚ ਰੱਖਿਆ ਗਿਆ ਹੈ, ਉਹ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਪਣੇ ਨੇੜਲੇ ਦੇ ਸੇਵਾ ਕੇਂਦਰ ਵਿਖੇ ਜਾ ਕੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ਤੇ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਹ ਰਜਿਸਟਰੇਸ਼ਨ ਸਿਰਫ ਆਨ ਲਾਈਨ ਹੀ ਉਪਲੱਬਧ ਹੈ, ਕੋਈ ਵੀ ਫਾਰਮ ਆਦਿ ਭਰ ਕੇ ਲੈ ਕੇ ਆਉਣ ਦੀ ਜ਼ਰੂਰਤ ਨਹੀਂ ਹੈ।
 
 
 
 
 
 
 
 
 

Related posts

Leave a Reply