ਕਮਿਸ਼ਨਰੇਟ ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਇਆ ਸੋਡਲ ਰੋਡ ਦੇ ਸਟੋਰ ਮਾਲਕ ਸਚਿਨ ਜੈਨ ਦੀ ਹੱਤਿਆ ਦਾ ਮਾਮਲਾ, ਮੁਲਾਜ਼ਮਾਂ ਦੀ ਪਹਿਚਾਣ

ਕਮਿਸ਼ਨਰੇਟ ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਇਆ ਸੋਡਲ ਰੋਡ ਦੇ ਕਰਿਆਨਾ ਸਟੋਰ ਮਾਲਕ ਦੀ ਹੱਤਿਆ ਦਾ ਮਾਮਲਾ, ਮੁਲਾਜ਼ਮਾਂ ਦੀ ਪਹਿਚਾਣ ਕੀਤੀ

ਘਟਨਾ ਵਿੱਚ ਸ਼ਾਮਲ ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ : ਡਿਪਟੀ ਕਮਿਸ਼ਨਰ ਪੁਲਿਸ

ਜਲੰਧਰ : 

                ਕਮਿਸ਼ਨਰੇਟ ਪੁਲਿਸ ਨੇ ਅੱਜ ਵਾਰਦਾਤ ਦੇ 24 ਘੰਟਿਆਂ ਅੰਦਰ ਹੀ ਦੋ ਮੁਲਜ਼ਮਾਂ ਦੀ ਪਹਿਚਾਣ ਕਰਕੇ ਸੋਡਲ ਰੋਡ ਸਥਿਤ ਕਰਿਆਨਾ ਸਟੋਰ ਦੇ ਮਾਲਕ ਸਚਿਨ ਜੈਨ ਦੀ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਦੋਵਾਂ ਮੁਲਜ਼ਮਾਂ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਉਰਫ਼ ਵੱਡਾ ਪ੍ਰੀਤ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਅਤੇ ਆਦਮਪੁਰ ਥਾਣੇ ਦੇ ਪਿੰਡ ਹਰੀਪੁਰ ਦੇ ਰਹਿਣ ਵਾਲੇ ਦੀਪਕ ਵਜੋਂ ਹੋਈ ਹੈ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਨੇ ਕਰਿਆਨਾ ਸਟੋਰ ਦੇ ਮਾਲਕ ਸਚਿਨ ਤੋਂ ਕੁਝ ਪੈਸੇ ਖੋਹਣ ਦੇ ਇਰਾਦੇ ਨਾਲ ਉਸ ਨਾਲ ਹੱਥੋਪਾਈ ਕੀਤੀ, ਜਿੱਥੇ ਇੱਕ ਮੁਲਜ਼ਮ ਨੇ ਸਚਿਨ ਜੈਨ ‘ਤੇ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਤੇ ਦੋਸ਼ੀ ਵਿਅਕਤੀਆਂ ਦੀ ਪਹਿਚਾਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਅਤੇ 24 ਘੰਟਿਆਂ ਦੇ ਅੰਦਰ ਦੋਵਾਂ ਮੁਲਜ਼ਮਾਂ ਦੀ ਪਹਿਚਾਣ ਕਰ ਕੇ ਦੋਵਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

                ਡੀ.ਸੀ.ਪੀ. ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਕਿਉਂਕਿ ਪੁਲਿਸ ਨੂੰ ਇਨ੍ਹਾਂ ਦੇ ਠਿਕਾਣਿਆਂ ਬਾਰੇ ਅਹਿਮ ਸੁਰਾਗ ਮਿਲੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਸੰਭਵ ਹੋ ਸਕਦੀ ਹੈ ਅਤੇ ਮੁਲਜ਼ਮ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।

                                                                                ————————

Related posts

Leave a Reply