ਕੇ.ਐਮ.ਐਸ ਕਾਲਜ ਦਸੂਹਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਕੀਤਾ ਪਹਿਲੇ ਸਥਾਨ ਤੇ ਕਬਜਾ : ਪ੍ਰਿੰਸੀਪਲ ਡਾ. ਸ਼ਬਨਮ ਕੌਰ


ਦਸੂਹਾ 31 ਮਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2020 ਦਾ ਨਤੀਜਾ ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ।ਜਿਸ ਵਿੱਚ ਬੀ.ਸੀ.ਏ ਤੀਸਰੇ ਸਮੈਸਟਰ ਦੀ ਜਸਪ੍ਰੀਤ ਕੌਰ ਪੁੱਤਰੀ ਰਵਿੰਦਰ ਸਿੰਘ (ਐੱਸ.ਜੀ.ਪੀ.ਏ 8.87) ਨੇ ਪਹਿਲਾ ਸਥਾਨ, ਅਮਨਜੀਤ ਕੌਰ ਪੁੱਤਰੀ ਬਲਵੀਰ ਸਿੰਘ (ਐੱਸ.ਜੀ.ਪੀ.ਏ 8.78) ਨੇ ਦੂਸਰਾ ਸਥਾਨ, ਗੁਰਸਿਮਰਨਦੀਪ ਸਿੰਘ ਪੁੱਤਰੀ ਸੁਖਜੀਤ ਸਿੰਘ (ਐੱਸ.ਜੀ.ਪੀ.ਏ 8.48) ਨੇ ਤੀਸਰਾ ਸਥਾਨ ਅਤੇ ਕਮਲਜੀਤ ਕੌਰ ਪੁੱਤਰੀ ਸ਼੍ਰੀ ਸਰਵਣ ਸਿੰਘ (ਐੱਸ.ਜੀ.ਪੀ.ਏ 8.00) ਨੇ ਚੌਥਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ.ਕੁਮਾਰ ਸੈਣੀ,ਡਾਇਰੈਕਟਰ ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਸਤਵੰਤ ਕੌਰ ਅਤੇ ਕੁਸਮ ਲਤਾ ਆਦਿ ਹਾਜ਼ਰ ਸਨ।

Related posts

Leave a Reply