ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਨਾਰਾ ’ਚ 23.50 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪਿੰਡਾਂ ’ਚ ਵਿਕਾਸ ਦੇ ਪੱਖੋਂ ਨਹੀਂ ਛੱਡੀ ਜਾਵੇਗੀ ਕੋਈ ਕਮੀ : ਸੁੰਦਰ ਸ਼ਾਮ ਅਰੋੜਾ
ਕੈਬਨਿਟ ਮੰਤਰੀ ਨੇ ਪਿੰਡ ਨਾਰਾ ’ਚ 23.50 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 01 ਜੂਨ : ਉਦਯੋਗ ਤੇ ਵਣਜ ਮੰਤਰੀ ਪੰਜਾਬ ਸੰੁਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪਿੰਡਾਂ ਦੀ ਮੰਗ ਦੇ ਅਨੁਸਾਰ ਕੰਮ ਕਰਵਾ ਕੇ ਇਲਾਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨਾਂ ਕਿਹਾ ਕਿ ਜਿਥੇ ਵਿਕਾਸ ਦੇ ਪੱਖੋਂ ਪਿੰਡਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਉਥੇ ਯੋਗ ਵਿਅਕਤੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹ ਪਿੰਡ ਨਾਰਾ ਵਿੱਚ ਸਮਾਰਟ ਵਿਲੇਜ਼ ਕੰਪੇਨ ਤਹਿਤ 23.50 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਉਨਾਂ ਕਿਹਾ ਕਿ ਇਨਾ ਵਿਕਾਸ ਕਾਰਜਾਂ ਵਿੱਚ ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਗੰਦੇ ਪਾਣੀ ਦੇ ਨਿਕਾਸ ਦੇ ਲਈ 17.50 ਲੱਖ ਰੁਪਏ ਅਤੇ ਸਰਕਾਰੀ ਸਕੂਲ ਦੀ ਫਰਸ਼ਬੰਦੀ ਦੇ ਲਈ 6 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨਾਂ ਕਿਹਾ ਕਿ ਭਵਿੱਖ ਵਿੱਚ ਪੰਚਾਇਤ ਦੀ ਮੰਗ ਦੇ ਅਨੁਸਾਰ ਪਿੰਡ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਾਣਕਾਰੀ ਨਾਲ ਹੀ ਇਨਾਂ ਯੋਜਨਾਵਾਂ ਦਾ ਲਾਭ ਚੁੱਕਿਆ ਜਾ ਸਕਦਾ ਹੈ। ਉਨਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪਿੰਡ ਦੀ ਹਰ ਜ਼ਰੂਰੀ ਮੰਗ ਨੂੰ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਵਿੱਚ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾਉਣ ਵਿੱਚ ਵਿਸ਼ਵਾਸ ਰੱਖਦੀ ਹੈ।
ਇਸ ਮੌਕੇ ’ਤੇ ਡੀ.ਐਫ.ਓ ਅਮਨੀਤ ਸਿੰਘ, ਬੀ.ਡੀ.ਪੀ.ਓ ਅਭੇ ਚੰਦਰ, ਸਰਪੰਚ ਅਸ਼ੋਕ ਕੁਮਾਰ, ਪੰਚ ਕੁਲਵੰਤ ਰਾਏ, ਪੰਚ ਹਰਜੀਤ ਸਿੰਘ, ਪੰਚ ਹੰਸ ਰਾਜ, ਪੰਚ ਕਮਲਜੀਤ ਕੌਰ, ਪੰਚ ਸੰਦੀਪ ਕੌਰ, ਗਿਆਨ ਚੰਦ, ਮਹਿੰਦਰ ਪਾਲ, ਸੁਰਿੰਦਰ ਕੁਮਾਰ, ਰਸ਼ਪਾਲ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕੁਲਦੀਪ ਅਰੋੜਾ, ਜੇ.ਈ. ਸੰਦੀਪ ਗੌਤਮ, ਮਨਮੋਹਨ ਸਿੰਘ ਕਪੂਰ, ਸਰਬਜੀਤ ਸਾਬੀ, ਰਾਹੁਲ ਗੋਹਿਲ ਆਦਿ ਵੀ ਹਾਜ਼ਰ ਸਨ।
   

 

Related posts

Leave a Reply