ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਚ ਗੋਲੀਬਾਰੀ

UPDATED : ਹੁਸ਼ਿਆਰਪੁਰ : ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿੱਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਪ੍ਰਾਪਰਟੀ ਡੀਲਰਾਂ ਵਿਚਾਲੇ ਬਹਿਸ ਹੋ ਗਈ। ਦੋਵਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾ ਦਿੱਤੀਆਂ।

ਤਹਿਸੀਲ ਕੰਪਲੈਕਸ ਵਿੱਚ ਗੋਲੀਬਾਰੀ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਗੋਲੀ ਲੱਗਣ ਕਾਰਨ ਧੀਰਜ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related posts

Leave a Reply