ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਲੱਗਿਆ ਪੱਕਾ ਮੋਰਚਾ, ਨਿਹੰਗ ਸਿੰਘ ਜਥੇਬੰਦੀਆਂ ਤੇ ਸਿੱਖ ਜਥੇਬੰਦੀਆਂ ਨੇ ਕੀਤੀ ਸੰਗਤਾਂ ਨੂੰ ਕੇਸਗੜ ਸਾਹਿਬ ਪਹੁੰਚਣ ਦੀ ਅਪੀਲ   

                                                                              

ਸ੍ਰੀ ਆਨੰਦਪੁਰ ਸਾਹਿਬ 22 ਸਤੰਬਰ  (ਰਜਿੰਦਰ ਧੀਮਾਨ, ਰਵਿੰਦਰ ਸਿਮੁੂ, ਢਿੱਲੋਂ )      ਬੀਤੇ ਕੁਝ ਦਿਨ ਪਹਿਲਾਂ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ  ਰੋਸ ਸੰਘਰਸ਼ ਚੱਲ ਰਿਹਾ ਹੈ  ਪਰ ਅੱਜ ਨਿਹੰਗ ਸਿੰਘ ਤੇ ਸਿੱਖ ਜਥੇਬੰਦੀਆਂ ਵੱਲੋਂ ਇਸ ਗੱਲ ਦਾ ਅੈਲਾਨ ਕਰ ਦਿੱਤਾ ਗਿਆ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਕਾ ਮੋਰਚਾ ਲਾ ਕੇ ਬੈਠਣਗੇ ਤਾਂ ਜੋ ਉਸ ਨੌਜਵਾਨ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਸਕਣ  ਅੱਜ ਇੱਥੇ ਵੱਡੀ ਗਿਣਤੀ ਵਿਚ ਦੇਸ਼ਾਂ ਵਿਦੇਸ਼ਾਂ ਤੋਂ ਨਿਹੰਗ ਸਿੰਘ ਜਥੇਬੰਦੀਆਂ ਸਿੱਖ ਜਥੇਬੰਦੀਆਂ ਸਿੱਖ ਸੰਗਤਾਂ ਪਹੁੰਚੀਆਂ ਹੋਈਆਂ ਸਨ  ਇਨ੍ਹਾਂ ਸੰਗਤਾਂ ਵੱਲੋਂ ਇਸ ਗੱਲ ਦਾ ਵੀ ਅਫ਼ਸੋਸ ਪ੍ਰਗਟ ਕੀਤਾ ਗਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੁਝ ਦਿਨਾਂ ਤੋਂ ਲਾਊਡ ਸਪੀਕਰਾਂ ਦੀ ਆਵਾਜ਼ ਇੰਨੀ ਜ਼ਿਆਦਾ ਕਰ ਦਿੱਤੀ ਗਈ ਹੈ ਕਿ ਜਥੇਬੰਦੀਆਂ ਦੀ ਆਪਸ ਵਿੱਚ ਗੱਲਬਾਤ ਨਾ ਹੋ ਸਕੇ   ਉਨ੍ਹਾਂ ਕਿਹਾ ਕਿ ਜਿਥੇ ਪਹਿਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੱਗੇ ਲਾਊਡ ਸਪੀਕਰਾਂ ਦੀ ਆਵਾਜ਼ ਘੱਟ ਹੁੰਦੀ ਸੀ ਪਰ ਹੁਣ ਕੁਝ ਦਿਨਾਂ ਤੋਂ ਇਹ ਆਵਾਜ਼ ਬਹੁਤ ਜ਼ਿਆਦਾ ਕਰ ਦਿੱਤੀ ਗਈ ਹੈ  ਇੱਥੇ ਪਹੁੰਚੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਸਿੱਖ ਸੰਗਤਾਂ ਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿਉ ਵਧ ਚਡ਼੍ਹ ਕੇ ਇੱਥੇ ਪਹੁੰਚਣ ਤਾਂ ਜੋ ਦੋਸ਼ੀ ਨੌਜਵਾਨ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਸੰਘਰਸ਼ ਕਰ ਸਕਣ

Related posts

Leave a Reply