ਦੁਖਦਾਈ ਖ਼ਬਰ : ਇੱਕ ਹੋਰ ਨੌਜਵਾਨ ਲੜਕੀ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ, ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਸੂਚਨਾ ਮਿਲੀ

ਬਰਨਾਲਾ  : ਪਿੰਡ ਸਹੌਰ ਦੀ ਲੜਕੀ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਸਮਾਚਾਰ  ਹੈ।

ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਕੇਵਲ ਸਿੰਘ ਵਾਸੀ ਸਹੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਬੇਟੀ ਮਨਪ੍ਰੀਤ ਕੌਰ ਨੂੰ ਪਿਛਲੇ ਸਾਲ ਆਈਲੈਟਸ ਕਰਨ ਉਪਰੰਤ ਉੱਚ ਸਿੱਖਿਆ ਲਈ ਕੈਨੇਡਾ ਭੇਜਿਆ ਸੀ। ਬੇਟੀ ਨੂੰ ਬਾਹਰ ਭੇਜਣ ਲਈ ਉਨ੍ਹਾਂ ਨੇ ਇਕ ਏਕੜ ਜ਼ਮੀਨ ਵੇਚੀ ਸੀ।

ਉਨ੍ਹਾਂ ਨੂੰ ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਨ੍ਹਾਂ ਦੀ ਬੇਟੀ ਦੀ ਸਾਹ ਰੁਕਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਟੀ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ। 

Related posts

Leave a Reply