ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਦੇ ਮੁੱਖ ਮੰਤਰੀਆਂ ਵਿੱਚ ਨਸ਼ੇ ਰੋਕਣ ਲਈ ਸੁਝਾਈ ਵਿਸ਼ੇਸ਼ ਨੀਤੀ

ਚੰਡੀਗੜ੍ਹ: ਪਾਕਿਸਤਾਨ ਤੋਂ ਸਹਾਇਤਾ ਪ੍ਰਾਪਤ ਨਾਰਕੋ ਅੱਤਵਾਦ ਖ਼ਿਲਾਫ਼ ਭਾਰਤ ਦੇ ਪੰਜ ਸੂਬੇ ਇੱਕਮੁੱਠ ਹੋ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਸੀਐਮ ਜੈਰਾਮ ਠਾਕੁਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਚੰਡੀਗੜ੍ਹ ਵਿੱਚ ਦੂਜੀ ਖੇਤਰੀ ਨਸ਼ਾ ਤੰਤਰ ਚੁਨੌਤੀਆਂ ਤੇ ਵਿਉਂਤਬੰਦੀਆਂ ਕਾਨਫਰੰਸ ਵਿੱਚ ਹਿੱਸਾ ਲਿਆ ਇਸ ਮੌਕੇ ਉੱਤਰੀ ਸੂਬਿਆਂ ਨੇ ਆਪਣੀ ਇਸ ਮੁਹਿੰਮ ਦਾ ਪਛਾਣਚਿੰਨ੍ਹ ਵੀ ਜਾਰੀ ਕੀਤਾ

ਮੁੱਖ ਮੰਤਰੀਆਂ ਦੇ ਨਾਲਨਾਲ ਜੰਮੂ ਕਸ਼ਮੀਰ, ਦਿੱਲੀ ਤੇ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀ ਵੀ ਇਸ ਕਾਨਫਰੰਸ ਵਿੱਚ ਸ਼ਾਮਲ ਹੋਏ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਆਈ 532 ਕਿੱਲੋ ਹੈਰੋਇਨ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇੱਥੋਂ ਪਤਾ ਲੱਗਦਾ ਹੈ ਕਿ ਪਾਕਿਸਤਾਨ ਤੇ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਨਸ਼ੇ ਦਾ ਕਿੰਨਾ ਵੱਡਾ ਜਾਲ ਫੈਲਿਆ ਹੋਇਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਸਮੱਸਿਆ ਨੂੰ ਖ਼ਤਮ ਕਰਨ ਲਈ ਦੇਸ਼ ਵਿਆਪੀ ਨੀਤੀ ਬਣਨੀ ਚਾਹੀਦੀ ਹੈ, ਜਿਸ ਲਈ ਕੇਂਦਰਤੇ ਦਬਾਅ ਬਣਾਉਣਾ ਚਾਹੀਦਾ ਹੈ

Related posts

Leave a Reply