ਮੁਫ਼ਤ ਸਕਿੱਲ ਕੋਰਸਾਂ ਸਬੰਧੀ ਵਿਸ਼ੇਸ਼ ਕੈਰੀਅਰ ਕਾਊਸਲਿੰਗ ਸੈਸ਼ਨ 20 ਨੂੰ
-ਵੱਖ-ਵੱਖ ਇੰਡਸਟਰੀ ਮਾਹਿਰ ਕਰਨਗੇ ਉਮੀਦਵਾਰਾਂ ਦਾ ਮਾਰਗ ਦਰਸ਼ਨ
ਹੁਸ਼ਿਆਰਪੁਰ,:
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਮੁਫ਼ਤ ਸਕਿੱਲ ਕੋਰਸਾਂ ਸਬੰਧੀ ਵਿਸ਼ੇਸ਼ ਕੈਰੀਅਰ ਕਾਊਸਲਿੰਗ ਸੈਸ਼ਨ 20 ਮਾਰਚ 2023 ਨੂੰ ਕਰਵਾਇਆ ਜਾਵੇਗਾ। ਇਸ ਸੈਸ਼ਨ ਵਿਚ ਵੱਖ-ਵੱਖ ਇੰਡਸਟਰੀ ਮਾਹਿਰਾਂ ਵਲੋਂ ਉਮੀਦਵਾਰਾਂ ਨੂੰ ਕੰਪਿਊਟਰ ਡਾਟਾ ਐਂਟਰੀ ਓਪਰੇਟਰ, ਇਨਵੈਂਟਰੀ ਕਲਰਕ ਅਤੇ ਸੀ.ਐਨ.ਸੀ ਓਪਰੇਟਰ ਵਰਗੇ ਕੋਰਸਾਂ ਤੋਂ ਜਾਣੂ ਕਰਵਾਇਆ ਜਾਵੇਗਾ। ਕਾਊਸਲਿੰਗ ਸੈਸ਼ਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ 20 ਮਾਰਚ ਨੂੰ ਦੁਪਹਿਰ 12 ਵਜੇ ਕਰਨਗੇ, ਜਦਕਿ ਇਸ ਸੈਸ਼ਨ ਦੇ ਮੁੱਖ ਮਹਿਮਾਨ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਪ੍ਰੋਜੈਕਟ ਹੈੱਡ ਬੀ.ਐਸ. ਧੰਜੂ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ 18 ਤੋਂ 25 ਸਾਲ ਤੱਕ ਦੇ ਨੌਜਵਾਨਾਂ ਨੂੰ ਸਰਕਾਰੀ ਆਈ.ਟੀ.ਆਈ ਬਿਲਡਿੰਗ, ਹੁਸ਼ਿਆਰਪੁਰ-ਜਲੰਧਰ ਰੋਡ ਵਿਖੇ ਸਥਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਸਕਿੱਲ ਡਿਵੈਲਪਮੈਂਟ ਟ੍ਰੇਨਿੰਗ ਕਰਵਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਟੇ੍ਰਨਿੰਗ ਭਾਰਤ ਸਰਕਾਰ ਦੇ ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਤਹਿਤ ਬਿਲਕੁੱਲ ਮੁਫ਼ਤ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਉਮੀਦਵਾਰਾਂ ਨੂੰ 3 ਤੋਂ 6 ਮਹੀਨਿਆਂ ਤੱਕ ਦੀ ਟੇ੍ਰਨਿੰਗ ਤੋਂ ਬਾਅਦ ਸਥਾਨਕ ਇੰਡਸਟਰੀ ਵਿਚ ਰੋਜ਼ਗਾਰ ਲਈ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਟੇ੍ਰਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਕਿਤਾਬਾਂ ਅਤੇ ਵਰਦੀ ਵੀ ਮੁਹੱਈਆ ਕਰਵਾਈ ਜਾਂਦੀ ਹੈ। ਸਫ਼ਲਤਾ ਪੂਰਵਕ ਟੇ੍ਰਨਿੰਗ ਮੁਕੰਮਲ ਕਰਨ ਵਾਲੇ ਉਮੀਦਵਾਰਾਂ ਨੂੰ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰੀਨਿਊਰਸ਼ਿਪ ਮੰਤਰਾਲੇ ਭਾਰਤ ਸਰਕਾਰ ਦਾ ਸਰਟੀਫਿਕੇਟ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਨਰੋਲਮੈਂਟ ਅਤੇ ਰਜਿਸਟਰੇਸ਼ਨ ਲਈ ਉਮੀਦਵਾਰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ ਹੁਸ਼ਿਆਰਪੁਰ ਦੇ ਫੋਨ ਨੰਬਰ 76528 01933 ’ਤੇ ਸੰਪਰਕ ਕਰ ਸਕਦੇ ਹਨ।
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ

EDITOR
CANADIAN DOABA TIMES
Email: editor@doabatimes.com
Mob:. 98146-40032 whtsapp