ਰਜਿੰਦਰ ਸਿੰਘ ਸੋਹਲ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ


ਰਜਿੰਦਰ ਸਿੰਘ ਸੋਹਲ ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ  ਸੰਭਾਲਿਆ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਨੂੰ ਲੋਕਾਂ ਦੇ ਸਹਿਯੋਗ ਨਾਲ ਫ਼ਤਿਹ ਕੀਤਾ ਜਾਵੇਗਾ : ਰਜਿੰਦਰ ਸਿੰਘ ਸੋਹਲ

ਗੁਰਦਾਸਪੁਰ,4 ਜੂਨ ( ਅਸ਼ਵਨੀ ) :ਸ੍ਰੀ ਰਜਿੰਦਰ ਸਿੰਘ ਸੋਹਲ ਪੀ.ਪੀ.ਐਸ, ਸੀਨੀਅਰ ਪੁਲਿਸ  ਅਧਿਕਾਰੀ ਨੇ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ,ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਰਜਿੰਦਰ ਸਿੰਘ ਸੋਹਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ,ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਸ੍ਰੀ ਸਵਰਨਦੀਪ ਸਿੰਘ ਜ਼ਿਲਾ ਗੁਰਦਾਸਪੁਰ ਵਿਖੇ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਗੁਰਦਾਸਪੁਰ ਤੋਂ ਬਦਲ ਕੇ ਐਸ.ਐਸ.ਪੀ ਫਰੀਦਕੋਟ ਵਜੋਂ ਤਾਇਨਾਤ ਹੋਏ ਹਨ।
            ਐਸ.ਐਸ.ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਉਪਰੰਤ ਗੈਰ  ਰਸਮੀ ਗੱਲਬਾਤ ਕਰਦਿਆਂ ਐਸ.ਐਸ.ਪੀ ਸ੍ਰੀ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾਾ,ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕਾਂ ਦੇ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

Related posts

Leave a Reply