ਵਿਧਾਨ ਸਭਾ ਹਲਕਾ ਉੜਮੁੜ ਦੇ ਪਿੰਡ ਨੰਗਲ ਖੂੰਗਾ ’ਚ ਲੱਗਾ ਵਿਸ਼ੇਸ਼ ਕੈਂਪ, ਵੋਟਰਾਂ ਨੂੰ ਕੀਤਾ ਜਾਗਰੂਕ

ਪਿੰਡ ਨੰਗਲ ਖੂੰਗਾ ’ਚ ਲੱਗਾ ਵਿਸ਼ੇਸ਼ ਕੈਂਪ, ਵੋਟਰਾਂ ਨੂੰ ਕੀਤਾ ਜਾਗਰੂਕ
 
ਹੁਸ਼ਿਆਰਪੁਰ, 30 ਜੂਨ: ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਵੋਟਰਾਂ ਨੂੰ ਜਾਗਰੂਕ ਕਰਨ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਉੜਮੁੜ ਦੇ ਪਿੰਡ ਨੰਗਲ ਖੂੰਗਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।

ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਉੜਮੁੜ-041 ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਸੁਪਰਵਾਈਜ਼ਰ ਜਸਦੀਪ ਸਿੰਘ, ਬੀ.ਐਲ.ਓ. ਮਨਜੀਤ ਕੌਰ, ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਨੇ ਲੋਕਾਂ ਨੂੰ ਵੋਟ ਬਨਾਉਣ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰਾ ਕਰਨ ਵਾਲੇ ਹਰ ਵਿਅਕਤੀ ਦੀ ਵੋਟ ਬਣਨੀ ਲਾਜ਼ਮੀ ਹੈ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਖੇਤਰਾਂ ਅੰਦਰ ਵਿਸ਼ੇਸ਼ ਉਪਰਾਲਿਆਂ ਰਾਹੀਂ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ਯੋਗ ਉਮੀਦਵਾਰਾਂ ਨੂੰ ਵੋਟਾਂ ਸਬੰਧੀ ਲੋੜੀਂਦੇ ਫਾਰਮ ਭਰ ਕੇ ਅਤੇ ਦਸਤਾਵੇਜ਼ਾਂ ਰਾਹੀਂ ਵੋਟ ਬਨਾਉਣ ਦੀ ਪ੍ਰਕ੍ਰਿਆ ਨੂੰ ਅਮਲੀ ਜਾਮਾ ਪਹਿਨਾਇਆ ਗਿਆ।

Related posts

Leave a Reply