ਵੱਡੀ ਖ਼ਬਰ : ਖਾਲਿਸਤਾਨੀ ਸਮਰਥਕ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢਿਆ, ਅੱਜ ਭਾਰਤ ਨੇ ਵੀ.. CLICK HERE READ MORE ::

ਕੈਨੇਡਾ/ ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਸੀਆਂ ‘ਤੇ ਗੰਭੀਰ ਦੋਸ਼ ਲਾਏ ਹਨ ਕਿ ਉਹ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹਨ। ਇਹ ਦੋਸ਼ ਲਗਾਉਂਦੇ ਹੋਏ ਕੈਨੇਡਾ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ।

ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਸਾਊਥ ਬਲਾਕ, ਨਵੀਂ ਦਿੱਲੀ ਸਥਿਤ ਵਿਦੇਸ਼ ਮੰਤਰਾਲੇ ਦੇ ਮੁੱਖ ਦਫ਼ਤਰ ਬੁਲਾਇਆ ਅਤੇ 5 ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ। ਇਸ ਤੋਂ ਪਹਿਲਾਂ, ਭਾਰਤ ਸਰਕਾਰ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਨੂੰ ‘ਪੂਰੀ ਤਰ੍ਹਾਂ ਰੱਦ’ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਸ ਦੀਆਂ ਸਿਆਸੀ ਸ਼ਖਸੀਅਤਾਂ ਵੱਲੋਂ ‘ਅਜਿਹੇ ਤੱਤਾਂ’ ਪ੍ਰਤੀ ਖੁੱਲ੍ਹੇਆਮ ਹਮਦਰਦੀ ਪ੍ਰਗਟ ਕਰਨਾ ਡੂੰਘੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ  ਹਰਦੀਪ ਸਿੰਘ ਨਿੱਝਰ (45) ਦੀ 18 ਜੂਨ ਨੂੰ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਟਰੂਡੋ ਨੇ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਨੂੰ ਆਪਣੇ ਸੰਬੋਧਨ ਵਿੱਚ ਕਿਹਾ, ‘ਕੈਨੇਡੀਅਨ ਸੁਰੱਖਿਆ ਏਜੰਸੀਆਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਦੀ ਸ਼ਮੂਲੀਅਤ ਦੇ ਗੰਭੀਰ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ‘

ਟਰੂਡੋ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਭਾਰਤ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ‘ਬੇਹੂਦਾ’ ਅਤੇ ‘ਬੇਬੁਨਿਆਦ’ ਕਰਾਰ ਦਿੱਤਾ। ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, ‘ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਦੌਰਾਨ ਵੀ ਅਜਿਹੇ ਹੀ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ ਸੀ। ਨਾਲ ਹੀ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ।

ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਵਿਦੇਸ਼ੀ ਸਰਕਾਰ ਦੁਆਰਾ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ‘ਅਸਵੀਕਾਰਨਯੋਗ ਅਤੇ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ।’ ਉਨ੍ਹਾਂ ਕਿਹਾ, ‘ਇਹ ਬੁਨਿਆਦੀ ਨਿਯਮਾਂ ਦੇ ਉਲਟ ਹੈ ਜੋ ਆਜ਼ਾਦ, ਖੁੱਲ੍ਹੇ ਅਤੇ ਜਮਹੂਰੀ ਸਮਾਜ ਦੇ ਆਚਰਣ ਨੂੰ ਨਿਰਧਾਰਤ ਕਰਦੇ ਹਨ।’ ਟਰੂਡੋ ਨੇ ਕਿਹਾ, ‘ਜਿਵੇਂ ਕਿ ਤੁਸੀਂ ਉਮੀਦ ਕਰਦੇ ਹੋ, ਅਸੀਂ ਇਸ ਗੰਭੀਰ ਮਾਮਲੇ ‘ਤੇ ਆਪਣੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ।’

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ ਸੀ। ਟਰੂਡੋ ਨੇ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ.।

ਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ

Related posts

Leave a Reply