ਵੱਡੀ ਖ਼ਬਰ : ਦਰਦਨਾਕ ਮੌਤ : ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰੀ , ਮੋਟਰਸਾਈਕਲ ਨੂੰ ਅੱਗ ਲੱਗਣ ਕਾਰਨ ਦੋਵੇਂ ਨੌਜਵਾਨ ਜ਼ਿੰਦਾ ਸੜ ਕੇ ਮਰ ਗਏ

ਜਲੰਧਰ: ਜਲੰਧਰ-ਲੁਧਿਆਣਾ ਹਾਈਵੇ ‘ਤੇ  ਗੁਰਾਇਆ ਨੇੜੇ ਹੋਏ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਤੇ ਰਾਜਵਿੰਦਰ ਵਜੋਂ ਹੋਈ ਹੈ। ਬਾਈਕ ਸਵਾਰ ਦੋ ਨੌਜਵਾਨ ਗੁਰਾਇਆ ਦੀ  ਨਹਿਰ ਨੇੜੇ ਜਾ ਰਹੇ ਸਨ। ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਨੇ ਪਿੱਛਿਓਂ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਤੋਂ ਬਾਅਦ ਕਾਰ ਸਵਾਰ ਨੌਜਵਾਨ ਫ਼ਰਾਰ ਹੋ ਗਏ। ਇਸ ਕਾਰਨ ਬਾਈਕ ਦੀ ਟੈਂਕੀ ‘ਚੋਂ ਤੇਲ ਨਿਕਲਣ ਤੋਂ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ। ਦੋਵੇਂ ਨੌਜਵਾਨ ਜ਼ਿੰਦਾ ਸੜ ਗਏ। ਲੋਕਾਂ ਨੇ ਇਸ ਹਾਦਸੇ ਦੀ ਸ਼ਿਕਾਇਤ ਸਬੰਧਿਤ ਥਾਣੇ ਦੀ ਪੁਲਿਸ ਨੂੰ ਕੀਤੀ  ਮ੍ਰਿਤਕ ਨੌਜਵਾਨ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ।

Related posts

Leave a Reply