ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ, ਕਿਹਾ ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ

ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਜ਼ਿਲ੍ਹੇ ਭਰ ‘ਚ 6 ਫਰਵਰੀ ਤੋਂ ਲਗਾਏ ਜਾਣ ਵਾਲੇ ਸਪੈਸ਼ਲ ਕੈਂਪਾ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮੇਅਰ ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣਾ ਸਭ ਤੋਂ ਜ਼ਰੂਰੀ ਹੈ।  ਜਸਟਿਸ ਡੀ.ਵਾਈ ਚੰਦਰਚੂੜ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਦੇ ਬਰਾਬਰ ਹੈ, ਇਸ ਵਿਅਕਤੀ ‘ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਇਹ ਲੋਕਤੰਤਰ ਨਾਲ ਮਜ਼ਾਕ ਹੈ। ਰਿਟਰਨਿੰਗ ਅਫਸਰ ਦਾ ਇਹ ਵਤੀਰਾ ਹੈ, ਨਾਲ ਹੀ ਸੁਪਰੀਮ ਕੋਰਟ ਨੇ ਇਸ ਪੂਰੇ ਮਾਮਲੇ ‘ਤੇ ਨੋਟਿਸ ਜਾਰੀ ਕੀਤਾ ਹੈ।

ਸੁਪਰੀਮ ਕੋਰਟ ਨੇ ਬੈਲਟ ਪੇਪਰ, ਵੀਡੀਓਗ੍ਰਾਫੀ ਅਤੇ ਹੋਰ ਸਮੱਗਰੀ ਸਮੇਤ ਚੋਣ ਪ੍ਰਕਿਰਿਆ ਦਾ ਸਾਰਾ ਰਿਕਾਰਡ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਰਾਹੀਂ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਕਾਰਪੋਰੇਸ਼ਨ ਦੀ ਹੋਣ ਵਾਲੀ ਮੀਟਿੰਗ ਅਗਲੀ ਸੁਣਵਾਈ ਤੱਕ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਗਏ।

ਵਰਨਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਜਿੱਤ ਕੇ ਤਿੰਨੋਂ ਅਹੁਦਿਆਂ ‘ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ ਸੀ। ਇਸ ਚੋਣ ਵਿੱਚ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ, ਜੋ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਦੀਆਂ ਸਨ।

ਇਸ ਤੋਂ ਪਹਿਲਾਂ ਚੋਣਾਂ ਦੌਰਾਨ ‘ਆਪ’ ਅਤੇ ਕਾਂਗਰਸ ਗਠਜੋੜ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ 20 ਵੋਟਾਂ ਹਨ ਅਤੇ ਉਹ ਜਿੱਤਣਗੇ। ਵੋਟਾਂ ਪੈਣ ਤੋਂ ਬਾਅਦ ਜਦੋਂ ਨਤੀਜੇ ਆਏ ਤਾਂ 8 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਅਤੇ ਭਾਜਪਾ ਉਮੀਦਵਾਰ 16 ਵੋਟਾਂ ਨਾਲ ਜੇਤੂ ਕਰਾਰ ਦਿੱਤਾ ਗਿਆ।

ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ 12 ਵੋਟਾਂ ਨਾਲ ਹਾਰੇ ਐਲਾਨੇ ਗਏ। ਇਸ ਨਤੀਜੇ ਤੋਂ ਬਾਅਦ ਕੁਲਦੀਪ ਕੁਮਾਰ ਫੁੱਟ-ਫੁੱਟ ਕੇ ਰੋਣ ਲੱਗੇ ਲੱਗਾ। ਇੰਨਾ ਹੀ ਨਹੀਂ ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਵੀ ਕੀਤਾ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਚ ਭਾਜਪਾ ਸਰਕਾਰ ‘ਤੇ ਬੇਈਮਾਨੀ ਦਾ ਦੋਸ਼ ਲਗਾਇਆ ਸੀ।

Related posts

Leave a Reply