ਵੱਡੀ ਖ਼ਬਰ : ਹਾਈਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ, ਬਹਾਲ

ਚੰਡੀਗੜ੍ਹ :  ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਟਕਪੂਰਾ ਦੇ ਬਹਿਬਲਕਲਾਂ ਗੋਲੀ ਕਾਂਡ ਵਿੱਚ ਉਮਰਾਨੰਗਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ।

ਉਮਰਾਨੰਗਲ ਨੂੰ ਐਫਆਈਆਰ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਜਦੋਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ ਤਾਂ ਉਸ ਨੇ ਕੈਟ ਦੀ ਸ਼ਰਨ ਲਈ ਸੀ। ਉਸ ਦੀ ਪਟੀਸ਼ਨ ਕੈਟ ਨੇ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਓਹਨਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ।

2019 ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਬਣਾਈ ਗਈ ਐਸਆਈਟੀ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ । ਪੰਜਾਬ ਦੇ ਗ੍ਰਹਿ ਵਿਭਾਗ ਨੇ ਉਕਤ ਪੁਲਿਸ ਅਧਿਕਾਰੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜਣ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਬਾਅਦ ਉਪਰੋਕਤ ਕਾਰਵਾਈ ਕੀਤੀ ਸੀ।

Related posts

Leave a Reply