ਵੱਡੀ ਖ਼ਬਰ : ਹੁਸ਼ਿਆਰਪੁਰ ਦੇ ਆਲੇ-ਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਪਾਬੰਦੀ, 24 ਅਕਤੂਬਰ ਨੂੰ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ


ਹੁਸ਼ਿਆਰਪੁਰ, 12 ਅਕਤੂਬਰ:
ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ 24 ਅਕਤੂਬਰ 2023 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੱਤਰ ਰਾਹੀਂ ਬੇਨਤੀ ਕੀਤੀ ਗਈ ਹੈ ਕਿ 24 ਅਕਤੂਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਣਾ ਹੈ, ਜਿਸ ਵਿਚ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਸ਼ਹਿਰ ਵਿਚ ਮਨਾਏ ਜਾਣ ਵਾਲੇ ਦੁਸਹਿਰੇ ਵਿਚ ਜਨਤਾ ਦਾ ਕਾਫ਼ੀ ਇਕੱਠ ਹੁੰਦਾ ਹੈ।

ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਜ਼ਿਲਿ੍ਹਆਂ ਦੇ ਬਹੁਤ ਲੋਕ ਇਸ ਦੁਸਹਿਰੇ ਨੂੰ ਦੇਖਣ ਲਈ ਆਉਂਦੇ ਹਨ। ਇਸ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪ੍ਰਾਈਵੇਟ ਸੰਸਥਾਵਾਂ ਵਲੋਂ ਬਿਨਾਂ ਮਨਜ਼ੂਰੀ ਦੇ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਜਾਣ।

Related posts

Leave a Reply