ਵੱਡੀ ਖ਼ਬਰ UPDATED :: ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਨੇ ਤਲਬ ਕੀਤਾ, 19 ਸਤੰਬਰ ਨੂੰ ਦਿੱਲੀ ‘ਚ NIA ……..

19 ਸਤੰਬਰ ਨੂੰ ਦਿੱਲੀ ‘ਚ NIA ਹੈੱਡਕੁਆਰਟਰ ਚ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ, 17 ਸਤੰਬਰ (CDT NEWS) : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ NIA ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ‘ਚ NIA ਹੈੱਡਕੁਆਰਟਰ ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਰਾਜ ਸਿੰਘ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਮੁੱਖ ਆਗੂ ਵੀ ਹਨ। ਇਸ ਦੇ ਨਾਲ ਹੀ ਉਹ ਬਹਿਬਲ ਕਲਾਂ ਗੋਲੀਕਾਂਡ ਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਵੀ ਹਨ। 


ਕੁੱਝ ਦਿਨ ਪਹਿਲਾਂ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲ਼ੜਨ ਦਾ ਐਲਾਨ ਕੀਤਾ ਸੀ।ਉਨ੍ਹਾਂ ਨੇ ਕਿਹਾ ਸੀ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਸੀ।ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਲੋਕਾਂ ਵਿੱਚ ਵਿਚਰ ਰਹੇ ਸੁਖਰਾਜ ਸਿੰਘ ਨਿਆਮੀ ਵਾਲਾ ਨੂੰ ਐਨਆਈਏ ਵੱਲੋਂ ਤਲਬ ਕੀਤਾ ਗਿਆ ਹੈ।

ਐਨਆਈਏ ਨੇ ਉਸ ਨੂੰ ਦਿੱਲੀ ਵਿਖੇ 19 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਐਨਆਈਏ ਵੱਲੋਂ ਕਿਹੜੇ ਐਂਗਲ ਤੋਂ ਕੀ ਜਾਂਚ ਕੀਤੀ ਜਾ ਰਹੀ ਹੈ ਇਸ ਬਾਰੇ ਅਨੇਕ ਤਰਾਂ ਦੀਆਂ ਕਿਆਸ ਰਾਇਆਂ ਤੇਜ ਹੋ ਗਿਆਨ ਹਨ। 


 

1000

Related posts

Leave a Reply