ਵੱਡੀ ਖ਼ਬਰ : ਆਪ ਵਿਧਾਇਕਾ ਰੂਬੀ ਦੇ ਅਸਤੀਫੇ ਮਗਰੋਂ ਸਿਆਸੀ ਘਮਾਸਾਨ ਤੇਜ਼ , ਮੁੱਖ ਮੰਤਰੀ ਚੰਨੀ ਤੇ ਸਿੱਧੂ ਵੱਲੋਂ ਸ਼ਾਮ 4 ਵਜੇ ਪ੍ਰੈਸ ਕਾਨਫਰੰਸ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਕਾਂਗਰਸ  ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ ‘ਤੇ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ।

ਇਸ ਤੋਂ ਅਲਾਵਾ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ  ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੇ ਨਾਲ ਅੱਜ 10 ਨਵੰਬਰ, 2021 (ਬੁੱਧਵਾਰ) ਨੂੰ ਸ਼ਾਮ 4 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

 

Related posts

Leave a Reply