ਵੱਡੀ ਖ਼ਬਰ : ਘਰੇਲੂ ਔਰਤਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਤੇ ਸਾਲ ਵਿੱਚ 8 ਸਿਲੰਡਰ ਦੇਣ ਦਾ ਐਲਾਨ

 ਬਰਨਾਲਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਭਦੌੜ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਘਰੇਲੂ ਔਰਤਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਤੇ ਸਾਲ ਵਿੱਚ 8 ਸਿਲੰਡਰ ਦੇਣ ਦਾ ਐਲਾਨ ਕੀਤਾ ਹੈ।

ਸਿੱਧੂ ਨੇ  ਕਿਹਾ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਣ ‘ਤੇ 5ਵੀਂ ਪਾਸ ਕੁੜੀਆਂ ਨੂੰ 5 ਹਜ਼ਾਰ, 10ਵੀਂ ਪਾਸ ਨੂੰ 15 ਹਜ਼ਾਰ, ਕਾਲਜ ਜਾਣ ਵਾਲੀਆਂ ਕੁੜੀਆਂ ਨੂੰ 20 ਹਜ਼ਾਰ ਰੁਪਏ ਤੇ ਇਕ ਟੈਬਲੇਟ ਦੇਣ ਦਾ ਵਾਅਦਾ ਕੀਤਾ ਹੈ। ਨਵਜੋਤ ਸਿੱਧੂ ਨੇ ਤਾਂ ਕਾਲਜ ਜਾਣ ਵਾਲੀਆਂ ਕੁੜੀਆਂ ਨੂੰ ਸਕੂਟਰੀ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਔਰਤਾਂ ਦੇ ਨਾਂ ਹੋਣ ਵਾਲੀਆਂ ਰਜਿਸਟਰੀਆਂ ਮੁਫਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਹੂਲਤ ਅੱਜ ਤੋਂ ਹੀ ਲਾਗੂ ਹੋ ਜਾਵੇਗੀ।

ਨਵਜੋਤ ਸਿੱਧੂ ਨੇ ਇਹ ਵੀ ਭਰੋਸਾ ਦਿਵਾਇਆ ਕਿ ਜਿਹੜੇ ਵੀ ਐਲਾਨ ਉਹ ਸਟੇਜਾਂ ਤੋਂ ਕਰ ਰਹੇ ਹਨ, ਉਨ੍ਹਾਂ ਨੂੰ ਚੋਣ ਮੈਨੀਫੈਸਟੋ ‘ਚ ਸ਼ਾਮਲ ਕਰਨਗੇ।

Related posts

Leave a Reply