ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਨੇ ਕੀਤੀ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਨੇ ਕੀਤੀ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਚੈਕਿੰਗ  
ਪਾਵਰ ਕਾਰਪੋਰੇਸ਼ਨ ਦੇ ਐਕਸੀਅਨ ਸ਼ਹਿਰੀ, ਐਸ.ਡੀ.ਓ. ਤੋਂ ਇਲਾਵਾ ਕਈ ਕਰਮਚਾਰੀ ਪਾਏ ਗਏ ਡਿਊਟੀ ਤੋਂ ਗੈਰ ਹਾਜ਼ਰ
ਪੰਜਾਬ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਦੇ ਡੀ.ਐਮ. ਤੇ ਜੂਨੀਅਰ ਸਹਾਇਕ ਵੀ ਸਨ ਗੈਰ ਹਾਜ਼ਰ
ਸਰਕਾਰੀ ਦਫ਼ਤਰਾਂ ’ਚ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਸਬੰਧਤ ਵਿਭਾਗ ਨੂੰ ਕਾਰਵਾਈ ਲਈ ਲਿਖਿਆ
ਹੁਸ਼ਿਆਰਪੁਰ, 22 ਸਤੰਬਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਵਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਉਨ੍ਹਾਂ ਦੇ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖਿਆ ਗਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੋਂ ਸ਼ਾਮ ਦਫ਼ਤਰੀ ਸਮੇਂ ਤੱਕ ਦਫ਼ਤਰਾਂ ਵਿਚ ਹਾਜ਼ਰ ਰਹਿਣ ਤਾਂ ਜੋ ਦਫ਼ਤਰ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰਾਂ ਵਿਚ ਸਮੇਂ ’ਤੇ ਨਾ ਪਹੁੰਚਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਕਿਸੇ ਪ੍ਰਕਾਰ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਸਰਕਾਰੀ ਦਫ਼ਤਰਾਂ ਵਿਚ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਨਿਰੀਖਣ ਜਾਰੀ ਰਹੇਗਾ।
ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਅੱਜ ਸਵੇਰੇ 9:15 ਵਜੇ ਸਭ ਤੋਂ ਪਹਿਲਾਂ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ (ਸ਼ਹਿਰੀ) ਕੁਲਦੀਪ ਸਿੰਘ, ਐਸ.ਡੀ .ਓ. ਲਕਸ਼ ਭਾਟੀਆ ਦੇ ਦਫ਼ਤਰ ਦਾ ਨਿਰੀਖਣ ਕੀਤਾ ਜਿਥੇ ਦੋਵੇਂ ਅਧਿਕਾਰੀ ਗੈਰ ਹਾਜ਼ਰ ਪਾਏ ਗਏ। ਇਸ ਦੌਰਾਨ ਉਨ੍ਹਾਂ ਦਫ਼ਤਰ ਦਾ ਹਾਜ਼ਰੀ ਰਜਿਸਟਰ ਚੈਕ ਕੀਤਾ ਤਾਂ ਵਿਭਾਗ ਦੇ ਹੋਰ ਕਈ ਕਰਮਚਾਰੀ ਵੀ ਗੈਰ ਹਾਜ਼ਰ ਸਨ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਾਅਦ ਪੰਜਾਬ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਦਫ਼ਤਰ ਦਾ ਨਿਰੀਖਣ ਕੀਤਾ ਜਿਸ ਦੌਰਾਨ ਡੀ.ਐਮ. ਨਰੇਸ਼ਵਰ ਸਿੰਘ ਅਤੇ ਜੂਨੀਅਰ ਸਹਾਇਕ ਗੁਰਸੇਵਕ ਸਿੰਘ ਗੈਰ ਹਾਜ਼ਰ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਡੀ.ਸੀ. ਦਫ਼ਤਰ ਨਿਰੀਖਣ ਕੀਤਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਦੀ ਸਮੇਂ-ਸਮੇਂ ’ਤੇ ਹਾਜ਼ਰੀ ਯਕੀਨੀ ਬਨਾਉਣ ਲਈ ਚੈਕਿੰਗ ਕਰਨਾ, ਕੰਮਕਾਜ, ਰਿਕਾਰਡ ਆਦਿ ਦਾ ਨਿਰੀਖਣ ਕਰਨ ਤਾਂ ਜੋ ਕੰਮਕਾਜ ਵਿਚ ਪਾਰਦਰਸ਼ਤਾ ਆਵੇ।

Related posts

Leave a Reply