ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਜੇ ਨਾ ਆਈ, ਖਾਤਿਆਂ ‘ਚ ਵਧੀ ਤਨਖ਼ਾਹ ਤਾਂ

ਚੰਡੀਗੜ੍ਹ : ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਲਵਾਰ ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਚੈਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਸੈਕਟਰੀ ਬਲਜੀਤ ਸਿੰਘ ਗਿੱਲ ਅਤੇ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂੰ, ਜਗਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪਨਬੱਸ /ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਭੱਜ ਰਹੀ ਹੈ।

ਦੂਜੇ ਪਾਸੇ ਪਿਛਲੇ ਦਿਨੀਂ ਹੜਤਾਲ ਦੌਰਾਨ 30% ਤਨਖਾਹ ਵਾਧੇ ‘ਤੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੇ ਮੋਹਰ ਤਾਂ ਲਗਾ ਦਿੱਤੀ ਅਤੇ ਮਿਤੀ 12 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ 20 ਦਿਨ ਦਾ ਸਮਾਂ ਮੰਗਿਆ ਸੀ ਅਤੇ ਆਊਟਸੋਰਸਿੰਗ +ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਟਰਾਂਸਪੋਰਟ ਵਿਭਾਗ ਵਿੱਚ ਸੁਧਾਰ ਲਿਆਉਣ ਦਾ ਵਾਅਦਾ ਕੀਤਾ ਸੀ ਪਰ ਨਾ ਤਾਂ 30% ਵਾਧੇ ਵਾਲੀ ਤਨਖਾਹ ਹੀ ਖਾਤਿਆਂ ਵਿੱਚ ਆਈ ਅਤੇ ਨਾ ਹੀ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਕੀਤਾ ਗਿਆ ਹੈ।

ਇਸ ਲਈ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਅੱਜ ਵੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਆਪਣੇ ਘਰਾਂ ਵਿੱਚ ਬਿਨਾਂ ਤਨਖ਼ਾਹ ਹਨੇਰਾ ਰੱਖਣਾ ਪੈ ਸਕਦਾ ਹੈ ਅਤੇ ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਕੱਲ੍ਹ ਨੂੰ ਹੋਈ ਕੈਬਨਿਟ ‘ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਅਹਿਮ ਫੈਸਲਾ ਲਿਆ ਜਾ ਸਕਦਾ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਠੇਕੇਦਾਰੀ ਸਿਸਟਮ ਦੇ ਹਨੇਰੇ ਨੂੰ ਦੂਰ ਕੀਤਾ ਜਾਵੇਗਾ.

ਪਰੰਤੂ ਪੰਜਾਬ ਸਰਕਾਰ ਨੇ ਕੇਵਲ ਚੋਣਾਂਵੀ ਸਟੰਟ ਖੇਡੇ ਹਨ ਅਤੇ ਦੁਬਾਰਾ ਸੱਤਾ ਹਾਸਲ ਕਰਨ ਦੀਆਂ ਨੀਤੀਆਂ ਤੋਂ ਇਲਾਵਾ ਕਿਸੇ ਵਰਗ ਦਾ ਕੁੱਝ ਨਹੀਂ ਕੀਤਾ. ਪੂਰੇ ਪੰਜਾਬ ਦੀਆਂ ਔਰਤਾਂ ਨੂੰ ਫ੍ਰੀ ਸਹੂਲਤਾਂ ਅਤੇ ਲੋਕਾਂ ਨੂੰ ਉਹਨਾਂ ਦੀਆਂ ਮੰਜ਼ਿਲਾਂ ਤੇ ਪਹੁੰਚਾਉਣ ਵਾਲੇ ਅੱਜ ਵੀ ਆਪਣੇ ਰੁਜ਼ਗਾਰ ਨੂੰ ਪੱਕਾ ਕਰਨ ਅਤੇ ਵਧੀ ਤਨਖਾਹ ਨਾਲ ਘਰਾਂ ਵਿੱਚ ਰੋਸ਼ਨੀ ਦੀ ਆਸ ਵਿੱਚ ਹਨ।

Related posts

Leave a Reply