ਵੱਡੀ ਖ਼ਬਰ : ਮੁੱਖ ਮੰਤਰੀ ਚੰਨੀ ਇਕ ਵਾਰ ਫਿਰ ਐਕਸ਼ਨ ਮੋਡ ਤੇ, ਕੈਪਟਨ ਦੇ 15 OSD ਕੱਢੇ ਬਾਹਰ, ਸੁਰੱਖਿਆ ਵੀ ਵਾਪਸ ਲੈ ਲਈ ਗਈ, ਸਰਕਾਰੀ ਰਿਹਾਇਸ਼ 15 ਦਿਨਾਂ ਚ ਖਾਲੀ ਕਰਨ ਦੇ ਹੁਕਮ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਸਿਆਸੀ ਧਮਾਕਾ ਕਰਕੇ ਕਾਂਗਰਸ ਦੀ ਮੁਸ਼ਕਲ ਵਧਾ ਦਿੱਤੀ ਹੈ.

ਹਾਲਾਤ ਨੂੰ ਵੇਖਦੇ ਹੋਏ  ਮੁੱਖ ਮੰਤਰੀ ਚੰਨੀ ਇਕ ਵਾਰ ਫਿਰ ਐਕਸ਼ਨ ਮੋਡ ਤੇ ਆ ਗਏ ਹਨ ।  ਕੈਪਟਨ ਨੇ ਸਪੱਸ਼ਟ ਐਲਾਨ ਕੀਤਾ ਕਿ ਉਹ ਸਿੱਧੂ ਵਿਰੁੱਧ ਆਪਣਾ ਉਮੀਦਵਾਰ ਖੜ੍ਹਾ ਕਰਨਗੇ। ਇਸ ਦੌਰਾਨ ਵੱਡੀ ਖ਼ਬਰ ਇਹ ਹੈ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਖਾਸਮ -ਖ਼ਾਸਾਂ ਨੂੰ  ਸੰਕੇਤ ਦੇ ਤੋਰ ਤੇ ਹਾਈ ਵੋਲਟੇਜ ਦੇ ਝਟਕੇ ਦੇਣੇ ਸ਼ੁਰੂ ਕਰ ਦਿੱਤੇ ਹਨ। 

ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਦੇ ਵਾਰ ਤੋਂ ਤੁਰੰਤ ਬਾਅਦ ਕੈਪਟਨ ਦੇ ਸਾਰੇ ਓਐਸਡੀ ਅਤੇ ਸਲਾਹਕਾਰਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਹੈ। ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਗਿਆ ਹੈ. ਇਸ ਤੋਂ ਇਲਾਵਾ ਸਰਕਾਰ ਵੱਲੋਂ ਜੋ ਵੀ ਸਰਕਾਰੀ ਸਹੂਲਤਾਂ ਦਿੱਤੀਆਂ ਗਈਆਂ ਹਨ, ਸਭ ਨੂੰ ਵਾਪਸ ਕਰਨ ਲਈ ਕਿਹਾ ਗਿਆ ਹੈ। ਓਹਨਾ ਦੀ ਸਰਕਾਰੀ ਗੱਡੀ ਅਤੇ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ।

Related posts

Leave a Reply