ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ 25 ਸਾਲ ਬਾਅਦ ਫਿਰ ਤੋਂ ਗਠਜੋੜ, ਰਸਮੀ ਐਲਾਨ ਅੱਜ ਸ਼ਨਿਚਰਵਾਰ ਨੂੰ

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ 25 ਸਾਲ ਬਾਅਦ ਫਿਰ ਤੋਂ ਗਠਜੋੜ ਹੋਣ ਜਾ ਰਿਹਾ ਹੈ। ਦੋਵਾਂ ਪਾਰਟੀਆਂ ਵਲੋਂ ਗਠਜੋੜ ਦਾ ਰਸਮੀ ਐਲਾਨ ਅੱਜ ਸ਼ਨਿਚਰਵਾਰ ਨੂੰ ਸਵੇਰੇ ਕੀਤੇ ਜਾ ਸਕਦਾ ਹੈ।
ਸ਼ੁੱਕਰਵਾਰ ਨੂੰ ਸਾਰਾ ਦਿਨ ਬਸਪਾ ਪ੍ਰਧਾਨ ਮਾਇਆਵਤੀ ਦੇ ਨਜ਼ਦੀਕੀ ਤੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਕਈ ਮੀਟਿੰਗਾਂ ਹੋਈਆਂ ਹਨ।  ਬਸਪਾ ਵਲੋਂ 23 ਤੋਂ 25 ਸੀਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਅਕਾਲੀ ਦਲ 18 ਸੀਟਾਂ ਦੇਣ ’ਤੇ ਸਹਿਮਤ ਹੈ।

 ਦੋਵਾਂ ਪਾਰਟੀਆਂ ਵਿਚ ਗਠਜੋੜ ਹੋਣ ਨਾਲ ਪੰਜਾਬ ਦੇ ਸਿਆਸੀ ਸਮੀਕਰਣ ਬਦਲ ਸਕਦੇ ਹਨ ਕਿਉਂਕਿ ਜਿੱਥੇ ਅਕਾਲੀ ਦਲ ਦਾ ਕਿਸਾਨ ਵਰਗ ਤੇ ਪੇਂਡੂ ਖਿੱਤੇ ਵਿਚ ਕਾਫ਼ੀ ਪ੍ਰਭਾਵ ਹੈ, ਉੱਥੇ ਬਸਪਾ ਦਾ ਦਲਿਤ ਵਰਗ ਵਿਚ ਵੱਡਾ ਵੋਟ ਬੈਂਕ ਹੈ। ਖ਼ਾਸ ਕਰ ਕੇ ਦੁਆਬੇ ਵਿਚ ਬਸਪਾ ਦਾ ਮਜ਼ਬੂਤ ਆਧਾਰ ਹੈ। ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਬਸਪਾ ਨੂੰ 3.52 ਫ਼ੀਸਦੀ ਵੋਟਾਂ ਮਿਲੀਆਂ ਸਨ ਜਦਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਨੂੰ 1.52 ਫ਼ੀਸਦੀ ਵੋਟਾਂ ਮਿਲੀਆਂ ਸਨ।

Related posts

Leave a Reply