ਸੈਨੇਟਰੀ ਨੈਪਕਿਨ ਮਸ਼ੀਨ ਲਈ ਸੀਨੀਅਰ ਆਈ.ਏ.ਐਸ. ਕੁਸਮਜੀਤ ਕੌਰ ਸਿੱਧੂ ਵਲੋਂ 70 ਹਜ਼ਾਰ ਰੁਪਏ ਦਾ ਯੋਗਦਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ ਕੀਤੀ ਸਥਾਪਿਤ
ਹੁਸ਼ਿਆਰਪੁਰ,( ਸੁਖਵਿੰਦਰ, ਅਜੈ) : ਸੈਨੇਟਰੀ ਨੈਪਕਿਨ ਮਸ਼ੀਨ ਸਥਾਪਿਤ ਕਰਨ ਲਈ ਸੀਨੀਅਰ ਆਈ.ਏ.ਐਸ. ਅਧਿਕਾਰੀ ਮੈਡਮ ਕੁਸਮਜੀਤ ਕੌਰ ਸਿੱਧੂ ਵਲੋਂ 70 ਹਜ਼ਾਰ ਰੁਪਏ ਦੀ ਸਹਾਇਤਾ ਜ਼ਿਲ•ਾ ਰੈਡ ਕਰਾਸ ਸੋਸਾਇਟੀ ਨੂੰ ਦਾਨ ਵਜੋਂ ਦਿੱਤੀ ਗਈ ਹੈ। ਅੱਜ ਇਹ ਮਸ਼ੀਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ ਸਥਾਪਿਤ ਕਰ ਦਿੱਤੀ ਗਈ ਹੈ। ਇਹ ਮਸ਼ੀਨ ਸਥਾਪਿਤ ਕਰਨ ਮੌਕੇ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਸ਼੍ਰੀ ਨਰੇਸ਼ ਗੁਪਤਾ, ਪ੍ਰਿੰਸੀਪਲ ਸ਼੍ਰੀ ਜਤਿੰਦਰ ਸਿੰਘ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਅਫ਼ਸਰ ਡਾ. ਗੁਨਦੀਪ ਕੌਰ, ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ, ਸ਼੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ•ਾ ਰੈਡ ਕਰਾਸ ਸੋਸਾਇਟੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਪਾਏ ਗਏ ਇਸ ਯੋਗਦਾਨ ‘ਤੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਆਮ ਪਬਲਿਕ ਲਈ 16 ਸੈਨੇਟਰੀ ਨੈਪਕਿਨ ਮਸ਼ੀਨਾਂ ਸਮੇਤ ਇੰਸੂਲੇਟਰ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਸੈਨੇਟਰੀ ਮਸ਼ੀਨਾਂ ਆਮ ਪਬਲਿਕ ਲਈ ਲਗਾਈਆਂ ਗਈਆਂ ਹਨ।  ਉਨ•ਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਵਿਖੇ 17ਵੀਂ ਮਸ਼ੀਨ ਸਮੇਤ ਇੰਸੂਲੇਟਰ ਸਥਾਪਿਤ ਕੀਤਾ ਗਿਆ ਹੈ।

Related posts

Leave a Reply