ਸੜਕ ਹਾਦਸੇ ਚ ਹੋਈ 11 ਲੋਕਾਂ ਦੀ ਮੌਤ ਤੇ ਮੁੱਖ ਮੰਤਰੀ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।
ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

1000

Related posts

Leave a Reply