ਸੰਸਦ ਮੈਂਬਰ ਮਨੀਸ਼ ਤਿਵਾੜੀ : ਮਨਰੇਗਾ ਤਹਿਤ ਦਿਹਾੜੀ ਵਿੱਚ ਵਾਧਾ ਕੀਤਾ ਜਾਵੇਗਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ
 
ਪਿੰਡ ਬਹੂਆ ਅਤੇ ਉਚਾ ਲਧਾਣਾ ਦੇ ਵਿਕਾਸ ਲਈ ਗ੍ਰਾਂਟਾਂ ਦੇ ਚੈੱਕ ਵੰਡੇ
 
ਬੰਗਾ, 29 ਜੁਲਾਈ (ਜੋਸ਼ੀ ) : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬਹੂਆ ਅਤੇ ਉਚਾ ਲਧਾਣਾ ਦਾ ਦੌਰਾ ਕੀਤਾ ਅਤੇ ਸੰਸਦੀ ਕੋਟੇ ਵਿੱਚੋਂ ਵਿਕਾਸ ਲਈ ਜਾਰੀ ਕੀਤੀ ਗਈ ਕੁੱਲ 5 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਵੰਡੇ।
 
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਉਨ੍ਹਾਂ ਦੇ ਸੰਸਦੀ ਕੋਟੇ ਵਿੱਚੋਂ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।  ਇਸ ਦਿਸ਼ਾ ਵਿੱਚ, ਬਹੂਆ ਅਤੇ ਉਚਾ ਲਧਾਣਾ ਦੇ ਵਿਕਾਸ ਲਈ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਮਾਜ ਦੀ ਬਿਹਤਰੀ ਲਈ ਕੰਮ ਕੀਤਾ ਹੈ ਅਤੇ ਪਾਰਟੀ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਮਨਰੇਗਾ ਤਹਿਤ ਦਿਹਾੜੀ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਕੰਮਕਾਜੀ ਦਿਨ 100 ਤੋਂ ਵਧਾ ਕੇ 365 ਦਿਨ ਕੀਤੇ ਜਾਣ। 
 
ਜਿੱਥੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦ੍ਰਵਜੀਤ ਪੁਨੀਆ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸੁਮਨਪ੍ਰੀਤ ਸਿੰਘ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਪਰਵਿੰਦਰ ਸਿੰਘ ਬਿੱਟੂ ਸਰਪੰਚ, ਜਸਵਿੰਦਰ ਕੌਰ ਸਰਪੰਚ, ਮੋਹਨ ਸਿੰਘ, ਮੁਖਤਿਆਰ ਸਿੰਘ, ਮੱਖਣ ਰਾਮ, ਕਸ਼ਮੀਰ ਚੰਦ. ਪੰਚ, ਅਜੀਤ ਸਿੰਘ ਐਨ.ਆਰ.ਆਈ., ਜਸਪਾਲ ਸਿੰਘ, ਜਸਪ੍ਰੀਤ ਸਿੰਘ, ਸੁਖਦੀਪ ਸਿੰਘ, ਗੁਰਦੀਪ ਸਿੰਘ, ਡਾ: ਹਰਪ੍ਰੀਤ ਸਿੰਘ ਕੈਂਥ, ਡਾ: ਅਮਰੀਕ ਸਿੰਘ, ਨਰਿੰਦਰਜੀਤ ਸਿੰਘ ਸਰਪੰਚ, ਭੁਪਿੰਦਰ ਸਿੰਘ ਸਰਪੰਚ, ਡਾ: ਬਲਬੀਰ ਸਿੰਘ ਸਰਪੰਚ, ਜਸਵੰਤ ਸਿੰਘ ਐਨ.ਆਰ.ਆਈ ਵੀ ਹਾਜ਼ਰ ਸਨ |
—-

Related posts

Leave a Reply