ਹਦਾਇਤਾਂ ਦੀ ਪਾਲਣਾ ਕਰਕੇ ਹੀ ਕਰੋਨਾ ਬੀਮਾਰੀ ਤੇ ਪਾਈ ਜਾ ਸਕਦੀ ਹੈ ਜਿੱਤ-ਵਧੀਕ ਡਿਪਟੀ ਕਮਿਸ਼ਨਰ (ਜ)

ਜਿਲ•ਾ ਪ੍ਰਸਾਸਨ ਵੱਲੋਂ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ
ਹਦਾਇਤਾਂ ਦੀ ਪਾਲਣਾ ਕਰਕੇ ਹੀ ਕਰੋਨਾ ਬੀਮਾਰੀ ਤੇ ਪਾਈ ਜਾ ਸਕਦੀ ਹੈ ਜਿੱਤ-ਵਧੀਕ ਡਿਪਟੀ ਕਮਿਸ਼ਨਰ (ਜ)
ਪਠਾਨਕੋਟ, 31 ਮਾਰਚ ( RAJINDER RAJAN  BUREAU CHIEF)   ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੋਰਾਨ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਘਰ•ਾਂ ਅੰਦਰ ਹੀ ਰਹੀਏ ਅਤੇ ਸਿਹਤ ਵਿਭਾਗ ਵੱਲੋਂ ਜੋ ਸਮੇਂ ਸਮੇਂ ਤੇ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ ਉਨ•ਾਂ ਦੀ ਪਾਲਣਾ ਕਰੀਏ। ਇਹ ਪ੍ਰਗਟਾਵਾ ਸ੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤਾ।

ਜਾਣਕਾਰੀ ਦਿੰਦਿਆਂ ਸ੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਤੇ ਬਾਹਰ ਨਿਕਲਣ ਤੋਂ ਗੁਰੇਜ਼ ਕਰਨ। ਜੇਕਰ ਕਿਸੇ ਵਿਅਕਤੀ ਨੂੰ ਖੰਘ, ਜੁਕਾਮ, ਬੁਖਾਰ ਹੈ ਤਾਂ ਆਪਣੇ ਪਰਿਵਾਰਿਕ ਮੈਂਬਰਾਂ ਤੋਂ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾ ਕੇ ਰੱਖੋ, ਖੰਘਦੇ ਤੇ ਛਿੱਕਦੇ ਸਮੇਂ ਆਪਣਾ ਮੂੰਹ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕ ਕੇ ਰੱਖੋ, ਖੁੱਲੇ ਵਿੱਚ ਨਾ ਥੁੱਕੋ, ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਵਾਰ-ਵਾਰ ਨਾ ਛੂਹੋ, ਸਮੇਂ-ਸਮੇਂ ਸਿਰ ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਧੋਵੋ ਜਾਂ ਅਲਕੋਹਲ ਯੁਕਤ ਹੈਂਡ ਸੈਨੀਟਾਈਜ਼ਰ ਨਾਲ ਸਾਫ਼ ਕਰੋ, ਘਰਾਂ ਵਿੱਚ ਸਾਫ਼-ਸਫਾਈ ਦਾ ਖ਼ਾਸ ਧਿਆਨ ਰੱਖੋ।
ਉਨ•ਾਂ ਦੱਸਿਆ ਕਿ ਜਿਲ•ਾ ਪ੍ਰਸਾਸਨ ਵੱਲੋਂ ਜਿਲ•ਾ ਪਠਾਨਕੋਟ ਵਿੱਚ 31 ਪ੍ਰਚਾਰ ਵੈਨਾਂ ਚਲਾ ਕੇ ਲੋਕਾਂ ਨੂੰ ਉਪਰੋਕਤ ਹਦਾਇਤਾਂ ਤੇ ਪਾਲਣਾ ਕਰਨ ਲਈ ਅਪੀਲ ਵੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਕਰਫਿਓ ਦੋਰਾਨ ਛੋਟੇ ਬੱਚੇ ਅਤੇ ਬਜ਼ੁਰਗ ਵਿਅਕਤੀ, ਸਰੀਰਕ ਤੌਰ ‘ਤੇ ਕਮਜ਼ੋਰ ਵਿਅਕਤੀ ਜਾਂ ਬਲੱਡ ਪ੍ਰੈਸ਼ਰ, ਸ਼ੂਗਰ ਜਾਂ ਹੋਰ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀ ਕਮਜ਼ੋਰੀ ਕਾਰਣ ਆਪਣੇ ਬਚਾਅ ਲਈ ਖ਼ਾਸ ਧਿਆਨ ਰੱਖਣ। ਜੇਕਰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਹੈ ਤਾਂ ਤੁਰੰਤ ਡਾਕਟਰ ਦੀ ਸਲਾਹ ਲਵੋਂ ।

ਉਨ•ਾਂ ਕਿਹਾ ਕਿ ਘਰ ਵਿੱਚ ਦੁੱਧ ਤੇ ਪੈਕਟ, ਕੂੜੇਦਾਨ, ਭਾਂਡੇ, ਦਰਵਾਜੇ ਦੀ ਘੰਟੀ, ਕੱਚੀਆਂ ਸਬਜੀਆਂ ਤੇ ਫ਼ਲ, ਦਰਵਾਜ਼ੇ ਦੀਆਂ ਚਿਟਕਣੀਆਂ, ਬੂਟ ਤੇ ਚੱਪਲਾਂ ਆਦਿ ਨੂੰ ਸਮੇਂ-ਸਮੇਂ ਤੇ ਸੈਨੀਟਾਈਜ਼ ਕੀਤਾ ਜਾਵੇ। ਉਨ•ਾਂ ਕਿਹਾ ਕਿ ਰਸੋਈ ਵਿੱਚ ਜਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਾਬਣ ਅਤੇ ਪਾਣੀ ਨਾਲ 20 ਸੈਕਿੰਡ ਤੱਕ ਹੱਥ ਧੋਵੋ। ਰਸੋਈ ਵਿੱਚ ਵਰਤੇ ਜਾਣ ਵਾਲਾ ਚੁੱਲਾ, ਸਲੈਬਾਂ ਅਤੇ ਹੋਰ ਸਮਾਨ ਨੂੰ ਸੈਨੀਟਾਇਜ਼ ਕਰੋ। ਫਰਸ ਨੂੰ ਫਿਨਾਈਲ ਨਾਲ ਰੋਜਾਨਾ ਸਾਫ਼ ਕਰੋ। ਖਾਣਾ-ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖੋ। ਕਰਫਿਊ ਵਿੱਚ ਛੋਟ ਦੌਰਾਨ ਘਰ ਦਾ ਇਕ ਮੈਂਬਰ ਹੀ ਸਮਾਨ ਪ੍ਰਾਪਤ ਕਰੇ ਜਾਂ ਸਰਕਾਰ ਵੱਲੋਂ ਨਿਰਧਾਰਿਤ ਦੁਕਾਨਦਾਰਾਂ ਤੋਂ ਹੀ ਸਮਾਨ ਦੀ ਹੋਮ ਡਲਿਵਰੀ ਕਰਵਾਉਣ ਨੂੰ ਹੀ ਪਹਿਲ ਦਿੱਤੀ ਜਾਵੇ। ਉਨਾਂ ਇਹ ਵੀ ਅਪੀਲ ਕੀਤੀ ਕਿ ਇਸ ਵਾਇਰਸ ਦੀ ਰੋਕਥਾਮ ਲਈ ਜ਼ਿਲਾ ਪ੍ਰਸ਼ਾਸ਼ਨ ਨੂੰ ਹਰ ਤਰਾਂ ਦਾ ਪੂਰਨ ਸਹਿਯੋਗ ਦਿੱਤਾ ਜਾਵੇ।

Related posts

Leave a Reply