ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਐੱਮ.ਐੱਸ. ਸੀ.ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ


ਗੜ੍ਹਦੀਵਾਲਾ 19 ਮਾਰਚ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਰਸਾਇਣ ਵਿਗਿਆਨ ਵਿਭਾਗ ਦੇ ਮੁੱਖੀ ਡਾ. ਪੰਕਜ਼ ਸ਼ਰਮਾ ਦੀ ਅਗਵਾਈ ਹੇਠ ਐੱਮ.ਐੱਸ.ਸੀ. (ਕਮਿਸਟਰੀ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਵੱਲੋਂ ਪਿਛਲੇ ਸਾਲ ਪਾਸ ਹੋਏ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੌਜਨ ਕੀਤਾ।ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬੀਤੇ ਵਰ੍ਹੇ ਇਹ ਸਮਾਰੋਹ ਟਾਲ ਦਿੱਤਾ ਗਿਆ ਸੀ। ਇਸ ਮੌਕੇ ਵਿਦਿਆਰਥੀਆ ਵੱਲੋਂ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫੇ ਵੀ ਦਿੱਤੇ ਗਏ।

ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋਂ ਨੁੰ ਪ੍ਰੇਰਣਾਤਮਕ ਸੰਬੋਧਨ ਕਰਦਿਆਂ ਇਹਨਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਦੇ ਨਾਲ ਹੀ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਰੋਜ਼ਗਾਰ ਸੰਬੰਧੀ ਵੱਖੋ-ਵੱਖਰੇ ਵਿਕਲਪ ਅਤੇ ਉੱਚੇਰੀ ਸਿੱਖਿਆ ਦੇ ਬਾਰੇ ਮਹੱਤਵ ਪੂਰਨ ਜਾਣਕਾਰੀ ਦਿੱਤੀ।ਇਸ ਮੌਕੇ ਪ੍ਰੋ.ਸੰਜੀਵ ਸਿੰਘ,ਡਾ.ਪੰਕਜ਼ ਸ਼ਰਮਾ, ਡਾ.ਰਾਬੀਆ ਸ਼ਰਮਾ,ਪ੍ਰੋ.ਸਵਿਤਾ, ਪ੍ਰੋ. ਪਰਮਜੀਤ ਕੌਰ ਅਤੇ ਪ੍ਰੋ. ਸੰਦੀਪ ਕੌਰ ਨੇ ਵੀ ਸ਼ਿਰਕਤ ਕੀਤੀ।

Related posts

Leave a Reply