ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਆਨ-ਲਾਈਨ ਗੁਰਮਤਿ ਕੈਂਪ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਆਨ-ਲਾਈਨ

ਗੁਰਮਤਿ ਕੈਂਪ

ਗੜ੍ਹਦੀਵਾਲਾ (ਚੌਧਰੀ , ਯੋਗੇਸ਼ ਗੁਪਤਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਖ਼ਾਲਸਾ
ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਸ੍ਰੀ ਗਰੂ ਤੇਗ ਬਹਾਦਰ ਸਾਹਿਬ ਜੀ ਦੇ
400 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਕੈਂਪ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ
ਡਾ. ਸਤਵਿੰਦਰ ਸਿੰਘ ਢਿੱਲੋਂ ਜੀ ਦੀ ਅਗਵਾਈ ਵਿੱਚ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ
ਵਲੋਂ ਆਨ-ਲਾਈਨ ਗੁਰਮਤਿ ਕੈਂਪ ਲਗਾਇਆ ਜਾ ਰਿਹਾ ਹੈ।

ਸ਼੍ਰੋ.ਗੁ.ਪ੍ਰਬੰਧਕ ਕਮੇਟੀ ਵੱਲੋਂ
ਸ਼੍ਰੋ.ਗੁ.ਪ੍ਰ. ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ ਅਨੁਸਾਰ ਇਹ ਕੈਂਪ ਮਿਤੀ 7 ਜੂਨ ਤੋਂ 9
ਜੁਲਾਈ ਤੱਕ ਲਗਾਇਆ ਜਾਣਾ ਹੈ। ਇਸ ਕੈਂਪ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ
ਵਿਚਾਰ ਚਰਚਾ ਹੋਵੇਗੀ ਅਤੇ ਕੈਂਪ ਦੌਰਾਨ ਵੱਖ-ਵੱਖ ਮੁਕਾਬਲੇ ਜਿਵੇਂ ਗੁਰਬਾਣੀ ਕੰਠ ਮੁਕਾਬਲਾ,
ਕੁਇਜ਼ ਮੁਕਾਬਲਾ, ਵਾਤਾਵਰਨ ਦਿਵਸ ਮੁਕਾਬਲਾ, ਦਸਤਾਰ ਮੁਕਾਬਲਾ, ਸਲੋਗਨ ਮੁਕਾਬਲਾ, ਸੁੰਦਰ ਲਿਖਾਈ
ਮੁਕਾਬਲਾ ਅਤੇ ਭਾਸ਼ਨ ਮੁਕਾਬਲਾ ਆਦਿ ਕਰਵਾਏ ਜਾਣਗੇ।

ਇਹਨਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ
ਸਥਾਨ ਤੇ ਆਉਣ ਵਾਲੇ ਵਿਦਿਆਰਥੀਆ ਨੁੰ ਸਨਮਾਨਿਤ ਕੀਤਾ ਜਾਵੇਗਾ। ਵਿਦਿਆਰਥੀਆ ਨੂੰ ਕੈਂਪ
ਲਗਾਉਣ ਲਈ ਉਤਸ਼ਾਹਿਤ ਕਰਨ ਲਈ ਸ਼੍ਰੋ.ਗੁ.ਪ੍ਰ. ਕਮੇਟੀ ਦੀਆ ਛਪੀਆ ਕਿਤਾਬਾਂ ਦੇ ਕੇ ਸਨਮਾਨ ਕਰਦੇ
ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿਲੋਂ , ਧਰਮ ਅਧਿਐਨ ਵਿਭਾਗ ਦੇ ਪ੍ਰੋ. ਜਤਿੰਦਰ ਕੌਰ
ਅਤੇ ਕਾਲਜ ਸੁਪਰਡੈਂਟ ਸ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ
ਲੈਣ ਲਈ ਪ੍ਰੇਰਿਤ ਕੀਤਾ ਅਤੇ ਆਨ ਲਾਈਨ ਗੁਰਮਤਿ ਕੈਂਪ ਲਗਾਉਣ ਦੇ ਉਪਰਾਲੇ ਲਈ ਸ਼੍ਰੋ.ਗੁ.ਪ੍ਰ.
ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਜੀ ਦਾ ਧੰਨਵਾਦ ਕੀਤਾ।

Related posts

Leave a Reply