ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਬੋਹਾ ਦੀ ਅਗਵਾਈ ਹੇਠ ਅਦਬ ਦੀਆਂ ਅਜ਼ੀਮ ਸ਼ਖ਼ਸੀਅਤਾਂ ਨਾਲ਼ ਸਾਹਿਤਕ -ਸੱਥ ਦਾ ਆਯੋਜਨ

ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ‘ਸਾਹਿਤਕ -ਸੱਥ’ ਦਾ ਆਯੋਜਨ *
ਐੱਸ ਏ ਐੱਸ ਨਗਰ (ਗਗਨਦੀਪ ਸਿੰਘ ): ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਦੀ ਅਗਵਾਈ ਹੇਠ ਜ਼ਿਲ੍ਹਾ ਐੱਸ .ਏ. ਐੱਸ ਨਗਰ ਦੇ ਅਦਬ ਦੀਆਂ ਅਜ਼ੀਮ ਸ਼ਖ਼ਸੀਅਤਾਂ ਨਾਲ਼ ਸਾਹਿਤਕ -ਸੱਥ ਦਾ ਆਯੋਜਨ ਕੀਤਾ ਗਿਆ। ਇਸ ਸੱਥ ਦੌਰਾਨ ਉਚੇਚੇ ਤੌਰ ‘ਤੇ ਉੱਘੇ ਲੇਖਕਾਂ, ਪਾਠਕਾਂ ਅਤੇ ਸਾਹਿਤਕ ਪ੍ਰੇਮੀਆਂ ਵੱਲੋਂ ਭਾਗ ਲਿਆ ਗਿਆ। ਸਾਹਿਤਕ- ਸੱਥ ਦੌਰਾਨ ਪੰਜਾਬੀ ਮਾਂ ਬੋਲੀ ਦੀ ਹੋਂਦ ਬਚਾਉਣ ਲਈ ਗੰਭੀਰ ਵਿਚਾਰਾਂ ਕੀਤੀਆਂ ਗਈਆਂ।

ਹਾਜ਼ਰੀਨ ਲੇਖਕਾਂ ਵੱਲੋਂ ਜਿੱਥੇ ਸਕੂਲਾਂ ਅੰਦਰ ਪੰਜਾਬੀ ਵਿਸ਼ਾ ਪੜ੍ਹਾਉਣ ਬਾਰੇ ਜ਼ੋਰਦਾਰ ਤਾਕੀਦ ਕੀਤੀ ਉਥੇ ਘਰਾਂ ਅੰਦਰ ਇਸ ਦੇ ਮਾਣ ਸਤਿਕਾਰ ਦੀ ਵਕਾਲਤ ਕੀਤੀ ਗਈ। ਉਨ੍ਹਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਾਹਿਤ ਅਤੇ ਸੱਭਿਆਚਾਰ ਨਾਲ਼ ਜੋੜਨ ਲਈ ਅੱਜ ਮੁਹਿੰਮ ਬਣਾਉਣ ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ ਦਵਿੰਦਰ ਸਿੰਘ ਬੋਹਾ ਵੱਲੋਂ ਭਾਸ਼ਾ ਵਿਭਾਗ ਵੱਲੋਂ ਵਿੱਦਿਅਕ ਸੰਸਥਾਵਾਂ ਅੰਦਰ ਬਣਾਏ ਜਾ ਰਹੇ ਭਾਸ਼ਾ ਮੰਚ, ਮੈਗ਼ਜ਼ੀਨਾਂ ਦੀ ਨਵੀਂ ਮੈਂਬਰਸ਼ਿਪ, ਲੇਖਕ ਡਾਇਰੈਕਟਰੀ , ਅਤੇ ਸਾਹਿਤ ਸਭਾਵਾਂ ਨਾਲ ਮਿਲਕੇ ਸਾਹਿਤਕ ਪ੍ਰੋਗਰਾਮ ਉਲੀਕੇ ਜਾਣ ਦੀ ਗੱਲ ਕੀਤੀ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਾਨਦਾਰ ਭਵਿੱਖ ਬਣਾਉਣ ਬਾਰੇ ਸਮੂਹ ਲੇਖਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਮਿਲਕੇ ਇਕੱਠੇ ਯਤਨ ਕਰਨ ਤੇ ਜ਼ੋਰ ਦਿੱਤਾ ਗਿਆ। ਅਖ਼ੀਰ ਵਿੱਚ ਉਨ੍ਹਾਂ ਵੱਲੋਂ ਸਾਹਿਤਕ-ਸੱਥ ਵਿੱਚ ਹਾਜ਼ਰੀ ਭਰਨ ਵਾਲੀਆਂ ਸਭ ਸਨਮਾਨ ਯੋਗ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਉੱਘੇ ਲੇਖਕ ਡਾ. ਮਨਮੋਹਨ ਸਿੰਘ ਦਾਊਂ, ਸੇਵੀ ਰਾਇਤ ਅਤੇ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕੀਤੀ ਗੲੀ। ਡਾ ਮਨਮੋਹਨ ਸਿੰਘ ਦਾਊਂ ਵੱਲੋਂ ਕਿਹਾ ਗਿਆ ਕਿ ਨੌਜਵਾਨ ਪੀੜ੍ਹੀ ਨੂੰ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਅੱਜ ਮੁੱਖ ਲੋੜ ਹੈ। ਸ੍ਰੀ ਭਗਤ ਰਾਮ ਰੰਗਾੜਾ, ਆਰ.ਕੇ.ਭਗਤ, ਗੁਰਦਰਸ਼ਨ ਸਿੰਘ ਮਾਵੀ, ਬਲਵਿੰਦਰ ਸਿੰਘ ਢਿੱਲੋਂ, ਦਰਸ਼ਨ ਸਿੰਘ ਬਨੂੜ, ਦਵਿੰਦਰ ਕੌਰ ਢਿੱਲੋਂ, ਸਤਵੀਰ ਸਿੰਘ ਧਨੋਆ, ਪ੍ਰਿੰਸੀਪਲ ਗੁਰਮੀਤ ਸਿੰਘ ਖਰੜ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਮਾਂ ਬੋਲੀ ਲਈ ਨਿੱਠ ਕੇ ਕੰਮ ਕਰਨ ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਵੱਲੋਂ ਜਿੱਥੇ ਆਪਣੀਆਂ ਨਵੀਆਂ ਰਚਨਾਵਾਂ ਨਾਲ ਭਰਵੀਂ ਹਾਜ਼ਰੀ ਲਗਵਾਈ ਉਥੇ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਆਪਣੇ ਅਣਮੁੱਲੇ ਸੁਝਾਅ ਅਤੇ ਤਜਵੀਜ਼ਾਂ ਵੀ ਸਾਹਿਤ ਪ੍ਰੇਮੀਆਂ ਨਾਲ ਸਾਂਝੀਆਂ ਕੀਤੀਆਂ। ਉਹਨਾਂ ਵੱਲੋਂ ਮਾਂ-ਬੋਲੀ ਪੰਜਾਬੀ ਅਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਹਿੱਤ ਭਾਸ਼ਾ ਵਿਭਾਗ ਪੰਜਾਬ ਦੇ ਯਤਨਾਂ ਨੂੰ ਨੇਪਰੇ ਚਾੜ੍ਹਨ ਵਿਚ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ ਗਿਆ। ਇਸ ਮੌਕੇ ਖੋਜ ਅਫ਼ਸਰ ਮਿਸ ਦਰਸ਼ਨ ਕੌਰ, ਇੰਸਟ੍ਰਕਟਰ ਸ੍ਰੀ ਜਤਿੰਦਰਪਾਲ ਸਿੰਘ, ਸ੍ਰੀ ਗੁਰਵਿੰਦਰ ਸਿੰਘ ਅਤੇ ਸਿਖਿਆਰਥੀ ਵੀ ਹਾਜ਼ਰ ਸਨ।

 

Related posts

Leave a Reply