ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਪੋਸਟ ਗਰੈਜੂਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਪੋਸਟ ਗਰੈਜੂਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ
ਹੁਸ਼ਿਆਰਪੁਰ, 02 ਜੂਨ:
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਪੋਸਟ ਗਰੈਜੂਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਪ੍ਰਿੰਸੀਪਲ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਗਰੈਜੂਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ ਦੇ ਪਹਿਲੇ ਸਮੈਸਟਰ ਵਿੱਚ ਕੁਲਜੀਤ ਰਾਣੀ  ਤੇ ਮਨਜਿੰਦਰ ਕੌਰ ਨੇ 8.08 ਫੀਸਦੀ ਅੰਕ ਲੈ ਕੇ ਪਹਿਲਾ, ਨੈਨਿਤਾ ਨੇ 7.42 ਫੀਸਦੀ ਅੰਕ ਲੈ ਕੇ ਦੂਜਾ ਅਤੇ ਮਾਇਆਵਤੀ ਨੇ 7.29 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਡਾ. ਪਰਮਿੰਦਰ ਕੌਰ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਪ੍ਰੋ: ਰੀਤੂ ਕਾਲੀਆ, ਹਰਪ੍ਰੀਤ ਕੌਰ ਸੁਪਰਡੈਂਟ ਰਸ਼ਪਾਲ ਸਿੰਘ ਸਮੇਤ ਸਮੂਹ ਸਟਾਫ ਵਲੋਂ ਸਖ਼ਤ ਮਿਹਨਤ ਸਦਕਾ ਹੀ ਇਹ ਨਤੀਜੇ ਸ਼ਾਨਦਾਰ ਆਏ ਹਨ।  

Related posts

Leave a Reply