ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ

ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਪਰਗਟ ਸਿੰਘ ਨੇ ‘ਆਪ’ ਨੂੰ ਘੇਰਿਆ
ਪੰਜਾਬ  : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਕਾਂਗਰਸੀ ਲੀਡਰ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਘਟਨਾਕ੍ਰਮ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ।

ਪਰਗਟ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਭ ਕੁਝ ਹੋਇਆ ਹੈ, ਉਸ ਤੋਂ ਸਪਸ਼ਟ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਭਾਜਪਾ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਪਰਗਟ ਸਿੰਘ ਨੇ ਸਵਾਲ ਉਠਾਇਆ ਕਿ ਇੰਨੀ ਵੱਡੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਭੱਜਣ ਵਿੱਚ ਕਿਵੇਂ ਕਾਮਯਾਬ ਹੋ ਗਿਆ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਅਜਿਹਾ ਬਿਰਤਾਂਤ ਰਚਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਠੀਕ ਨਹੀਂ।

Related posts

Leave a Reply