ਅੱਜ ਜ਼ਿਲ੍ਹੇ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ  18 ਪਾਜੇਟਿਵ ਮਰੀਜ : ਸਿਵਲ ਸਰਜਨ ਡਾ.ਪਰਮਿੰਦਰ ਕੌਰ 

ਅੱਜ ਜ਼ਿਲ੍ਹੇ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ  18 ਪਾਜੇਟਿਵ ਮਰੀਜ 

 ਹੁਸ਼ਿਆਰਪੁਰ 26 February 2022 : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2059 ਨਵੇਂ ਸੈਪਲ ਲੈਣ  ਨਾਲ ਅਤੇ 2077 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 18 ਪਾਜੇਟਿਵ ਮਰੀਜ ਆਏ ਹਨ  । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37903 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2857 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ  40760  ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1110447  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1069989 ਸੈਪਲ  ਨੈਗਟਿਵ ਹਨ ।  ਜਦ ਕਿ 4363 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1092 ਹੈ । ਐਕਟਿਵ ਕੇਸਾ ਦੀ ਗਿਣਤੀ  78 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39590 ਹੈ।

ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਮੀਡੀਆ ਰਾਹੀਂ  ਜ਼ਿਲ੍ਹਾ  ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਵੇਂ ਹੁਣ ਕਰੋਨਾ ਦੇ ਕੇਸਾਂ ਵਿੱਚ ਕਮੀ ਆਈ ਹੈ ,ਪਰ ਇਸ ਕਮੀ ਨੂੰ  ਬਰਕਰਾਰ ਰੱਖਣ ਲਈ ਵੈਕਸੀਨੇਸ਼ਨ ਅਤੇ ਕੋਵਿਡ ਉਚਿਤ ਵਿਵਹਾਰ ਜਿਵੇਂ ਜਨਤਕ ਥਾਵਾਂ ਤੇ ਜਾਂ ਘਰ ਤੋਂ  ਬਾਹਰ ਜਾਣ ਸਮੇਂ  ਮਾਸਕ ਲਗਾਉਣਾ, ਸਮਾਜਿਕ ਦੂਰੀ ਅਤੇ ਸਮੇਂ ਸਮੇਂ ਸਿਰ ਹੱਥਾਂ ਦੀ ਸਫਾਈ ਰੱਖਣਾ ਆਦਿ ਕਰੋਨਾ ਤੋਂ ਬਚਾਓ ਦਾ ਕਾਰਗਰ ਉਪਰਾਲਾ ਹੈ ।

Related posts

Leave a Reply