ਆਪਣਾ ਕਾਰੋਬਾਰ ਖੋਲਣ ਲਈ ਪੜ•ੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਪਹਿਲ ਦੇ ਅਧਾਰ ‘ਤੇ ਮੁਹੱਈਆ ਕਰਵਾਇਆ ਜਾਵੇ ਕਰਜ਼ਾ : ਏ.ਡੀ.ਸੀ.

ਜ਼ਿਲ•ਾ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ,(ਵਿਕਾਸ ਜੁਲਕਾ, ਸੁਖਵਿੰਦਰ)  : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਪੜ•ੇ-ਲਿਖੇ ਬੇਰੋਜ਼ਗਾਰ ਨੌਜਵਾਨ ਅਤੇ ਲੋੜਵੰਦ ਵਿਅਕਤੀਆਂ ਨੂੰ ਆਪਣਾ ਕਾਰੋਬਾਰ ਖੋਲ•ਣ ਲਈ ਪਹਿਲ ਦੇ ਅਧਾਰ ‘ਤੇ ਕਰਜ਼ਾ ਮੁਹੱਈਆ ਕਰਵਾਇਆ ਜਾਵੇ। ਉਹ ਜ਼ਿਲ•ਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈ ਰਹੇ ਸਨ। ਉਨ•ਾਂ ਕਿਹਾ ਕਿ ਲੋੜਵੰਦ ਅਤੇ ਨੌਜਵਾਨਾਂ ਨੂੰ ਬਿਨ•ਾਂ ਖੱਜਲ ਖੁਆਰੀ ਕਰਜ਼ਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਕੇ ਪੈਰਾ ਸਿਰ ਖੜ•ੇ ਹੋ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਕਰਜ਼ਾ ਦੇਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਲਈ ਸਵੈ ਸਹਾਇਤਾ ਗਰੁੱਪ ਸਹਾਈ ਸਾਬਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਮਹਿਲਾਵਾਂ ਵੀ ਗਰੁੱਪਾਂ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ, ਇਸ ਲਈ ਬੈਂਕਾਂ ਦੀ ਜ਼ਿੰਮੇਵਾਰੀ ਹੈ ਕਿ ਸਵੈ ਸਹਾਇਤਾ ਗਰੁੱਪਾਂ ਨੂੰ ਵੀ ਕਰਜ਼ਾ ਦੇ ਕੇ ਉਤਸ਼ਾਹਿਤ ਕੀਤਾ ਜਾਵੇ।

ਡੀ.ਜੀ.ਐਮ ਪੰਜਾਬ ਨੈਸ਼ਨਲ ਬੈਂਕ ਸ਼੍ਰੀ ਆਰ.ਕੇ ਬਾਜਪਾਈ ਨੇ ਦੱਸਿਆ ਕਿ ਜੂਨ 2018 ਵਿੱਚ ਬੈਂਕਾਂ ਵਲੋਂ 8157 ਕਰੋੜ ਰੁਪਏ ਕਰਜ਼ੇ ਦੀ ਰਕਮ ਜਾਰੀ ਕੀਤੀ ਗਈ, ਜਦਕਿ ਜੂਨ 2019 ਵਿੱਚ ਵੱਧ ਕੇ 8229 ਕਰੋੜ ਰੁਪਏ ਹੋ ਗਈ ਹੈ। ਲੀਡ ਬੈਂਕ ਮੈਨੇਜਰ ਸ਼੍ਰੀ ਰਾਮ ਕ੍ਰਿਸ਼ਨ ਚੋਪੜਾ ਨੇ ਦੱਸਿਆ ਕਿ ਜ਼ਿਲ•ੇ ਦੇ ਬੈਂਕਾਂ ਵਲੋਂ ਜੂਨ 2019 ਤੱਕ 6149 ਕਿਸਾਨਾਂ ਨੂੰ 129.01 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਐਲ.ਡੀ.ਓ. ਸ਼੍ਰੀ ਵਿਮਲ ਸ਼ਰਮਾ ਤੋਂ ਇਲਾਵਾ ਹੋਰ ਵੀ ਬੈਂਕਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

Related posts

Leave a Reply