ਐੱਸਏਐੱਸ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਈਸ਼ਾ ਕਾਲੀਆ, ਆਈਏਐੱਸ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਦਾ ਵੀ ਵਾਧੂ ਕਾਰਜ ਭਾਰ ਸੰਭਾਲਿਆ।
ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ, ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਰਾਸ਼ਟਰੀ ਸਕੂਲ ਸਰਵੇਖਣ ਦਰਜਾਬੰਦੀ ਵਿੱਚ ਪੂਰੇ ਭਾਰਤ ਵਿੱਚੋਂ ਪੰਜਾਬ ਦੇ ਪਹਿਲੇ ਸਥਾਨ ‘ਤੇ ਆਉਣ ਦੀ ਵਧਾਈ ਦਿੱਤੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp