ਐਪਿਕ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ’ਚੋਂ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ

ਐਪਿਕ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ’ਚੋਂ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
ਹੁਸ਼ਿਆਰਪੁਰ, 19 ਫਰਵਰੀ: ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ 20 ਫਰਵਰੀ ਨੂੰ ਪੈ ਰਹੀਆਂ ਵੋਟਾਂ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਫੋਟੋ ਪਹਿਚਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨੂੰ ਆਪਣੇ ਪਹਿਚਾਣ ਪੱਤਰਾਂ ਦੇ ਰੂਪ ਵਿਚ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਣਗੇ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਪਾਸ ਫੋਟੋ ਪਹਿਚਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ.ਡੀ. ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਗਨਰੇਗਾ ਜਾਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਵਿਭਾਗ ਦੀ ਯੋਜਨਾ ਤਹਿਤ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ. ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਸੂਬਾ ਸਰਕਾਰਾਂ ਜਾਂ ਜਨਤਕ ਖੇਤਰ ਦੀਆਂ ਸੰਸਥਾਵਾਂ/ਪਬਲਿਕ ਲਿਮਟਡ ਕੰਪਨੀਆਂ ਦੁਆਰਾ ਜਾਰੀ ਕੀਤੇ ਗਏ ਸੇਵਾ ਆਈ.ਡੀ. ਕਾਰਡ (ਫੋਟੋ ਸਮੇਤ), ਐਮ.ਪੀ./ਐਮ.ਐਲ.ਏ./ਐਮ.ਐਲ.ਸੀ. ਨੂੰ ਜਾਰੀ ਕੀਤੇ ਗਏ ਅਧਿਕਾਰਤ ਪਹਿਚਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ ਦੁਆਰਾ ਜਾਰੀ ਵਿਸ਼ੇਸ਼ ਵਿਕਲਾਂਗਤਾ ਆਈ.ਡੀ. (ਯੂ.ਡੀ.ਆਈ.ਡੀ.) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ।

Related posts

Leave a Reply