ਐਮ.ਐਸ.ਸੀ. ਆਈ.ਟੀ. ਦੇ ਚੌਥੇ ਸਮੈਸਟਰ ਦਾ ਨਤੀਜਾ ਰਿਹਾ 100 ਫੀਸਦੀ

ਹੁਸ਼ਿਆਰਪੁਰ,(Sukhwinder , Nisha) : ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਦਾ ਮਾਸਟਰ ਆਫ ਸਾਇੰਸ ਇਨ ਆਈ.ਟੀ. (ਐਮ.ਐਸ.ਸੀ) ਦੇ ਚੌਥੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ-ਕਮ-ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਐਮ.ਐਸ.ਸੀ. (ਆਈ.ਟੀ.) ਦੇ ਚੌਥੇ ਸਮੈਸਟਰ ਵਿੱਚ ਮਨਪ੍ਰੀਤ ਕੌਰ ਨੇ 8.67 ਫੀਸਦੀ ਅੰਕ ਲੈ ਕੇ ਪਹਿਲਾ, ਪੂਜਾ ਰਿਤੂ, ਮਨਦੀਪ ਕੌਰ, ਅਨੂ ਦੇਵ ਅਤੇ ਸਵਿਤਾ ਕੌਰਾ ਨੇ 8.50 ਫੀਸਦੀ ਅੰਕ ਲੈ ਕੇ ਦੂਜਾ ਅਤੇ ਪ੍ਰਿੰਤੀ ਸ਼ਰਮਾ ਅਤੇ ਇੰਦੂ ਬਾਲਾ ਨੇ 8.33 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਨ•ਾਂ ਸ਼ਾਨਦਾਰ ਨਤੀਜਿਆਂ ਲਈ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਡਾ. ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ: ਰੀਤੂ ਤਿਵਾੜੀ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਸ਼੍ਰੀ ਰਸ਼ਪਾਲ ਸਿੰਘ, ਅਤੇ ਸੰਦੀਪ ਕੌਰ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Related posts

Leave a Reply