ਸੰਗਰੂਰ: ਮੁੱਖ ਮੰਤਰੀ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਕਿਸਤਾਨੀ ਫ਼ੌਜ ਦੀ ਚਾਲ ਦੱਸਣ ‘ਤੇ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸਖ਼ਤ ਨਿਖੇਧੀ ਕੀਤੀ ਹੈ। ਅਰੋੜਾ ਨੇ ਕਿਹਾ ਹੈ ਕਿ ਲਾਂਘੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਜਿਹੀ ਬਿਆਨਬਾਜ਼ੀ ਕਰਨਾ ਗ਼ਲਤ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਜਿਹੀ ਬਿਆਨਬਾਜ਼ੀ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਪਿੱਛੇ ਖਿੱਚਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਤੋਂ ਪਾਕਿਸਤਾਨ ਤੇ ਭਾਰਤ ਵਿੱਚ ਰਿਸ਼ਤੇ ਤਲਖ਼ ਹੀ ਰਹੇ ਹਨ ਅਤੇ ਹੁਣ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਦੀ ਆਸ ਹੈ ਅਤੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਸ ਲਾਂਘੇ ਨਾਲ ਜੁੜੀਆਂ ਹੋਈਆਂ ਹਨ। ਪਰ ਕੈਪਟਨ ਵੱਲੋਂ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਹੀ ਅਜਿਹੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨਾ ਸਹੀ ਨਹੀਂ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp