ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ  ਦੀ ਸਿਹਤ ਅੱਜ ਸੋਮਵਾਰ ਸਵੇਰੇ ਅਚਾਨਕ ਖਰਾਬ ਹਸਪਤਾਲ ਦਾਖਲ

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ  ਦੀ ਸਿਹਤ ਸੋਮਵਾਰ ਸਵੇਰੇ ਅਚਾਨਕ ਖਰਾਬ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸਨੂੰ ਛਾਤੀ ਵਿੱਚ ਦਰਦ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੇਖੜੀ ਦੇ ਪਾਰਟੀ ਛੱਡਣ ਦੀਆਂ ਖਬਰਾਂ ਆਈਆਂ ਸਨ, ਜਿਸ ‘ਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪਾਰਟੀ ਵਿੱਚ ਸੀਨੀਅਰ ਪਾਰਟੀ ਨੇਤਾ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਸੇਖੜੀ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਸਾਰੇ ਮਸਲੇ ਸਰਕਾਰ ਹੱਲ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸੇਖਦੀ ਨੇ ਆਪਣਾ ਪੂਰਾ ਜੀਵਨ ਪਾਰਟੀ ਵਿੱਚ ਬਿਤਾਇਆ ਸੀ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਅਫਵਾਹਾਂ ਬੇਬੁਨਿਆਦ ਹਨ ।

Related posts

Leave a Reply