ਕਾਰ ਵਾਸ਼ਿੰਗ ਦੀਆਂ ਖਾਲੀ ਪੋਸਟਾਂ ਦੇ ਲਈ ਇੰਟਰਵਿਊ 2 ਤੋਂ 4 ਜੂਨ ਤੱਕ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੋਜ਼ਗਾਰ ਬਿਊਰੋ ’ਚ ਕਾਰ ਵਾਸ਼ਿੰਗ ਦੀਆਂ ਖਾਲੀ ਪੋਸਟਾਂ ਦੇ ਲਈ ਇੰਟਰਵਿਊ 2 ਤੋਂ 4 ਜੂਨ ਤੱਕ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 1 ਜੂਨ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਘੱਟ ਪੜ੍ਹੇ ਲਿਖੇ ਗਰੀਬ ਅਤੇ ਲੋੜਵੰਦ ਬੇਰੋਜ਼ਗਾਰਾਂ ਨੂੰ ਉਨ੍ਹਾਂ ਦੇ ਪੈਰਾਂ ’ਤੇ ਖੜ੍ਹਾ ਕਰਨ ਦੇ ਲਈ ਅਤੇ ਰੋਜੀ-ਰੋਟੀ ਕਮਾਉਣ ਦੇ ਲਈ ਮਿਸਟਰ ਕਲੀਨ ਨਾਮ ਦੇ ਪ੍ਰੋਜੈਕਟ ਦੇ ਤਹਿਤ ਕਾਰ ਵਾਸ਼ਿੰਗ ਦੀਆਂ ਖਾਲੀ ਪਈਆਂ ਪੋਸਟਾਂ ਦੇ ਲਈ 2 ਤੋਂ 4 ਜੂਨ ਤੱਕ ਇੰਟਰਵਿਊ ਲਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਦੀ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ ਕੰਪਲੈਕਸ, ਜਲੰਧਰ ਰੋਡ ਹੁਸ਼ਿਆਰਪੁਰ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈ ਜਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਜੋ ਹੁਸ਼ਿਆਰਪੁਰ ਸ਼ਹਿਰ ਦੇ ਵਾਰਡਾਂ ਦੇ ਵਾਸੀ ਹਨ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿੱਚ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਦੇ ਲਈ ਉਮੀਦਵਾਰ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ਰਾਹੀਂ ਸੂਚਨਾ ਪ੍ਰਾਪਤ ਕਰ ਸਕਦੇ ਹਨ।

Related posts

Leave a Reply