ਵੱਡੀ ਖ਼ਬਰ : ਕਿਸਾਨਾਂ ਵਲੋਂ ਪ੍ਰੈਸ ਕਾਨਫਰੰਸ ਕਰਨ ਤੁਰੇ ਪੰਜਾਬ ਦੇ ਇਸ ਭਾਜਪਾ ਵਿਧਾਇਕ ਦਾ ਮੂੰਹ ਕਾਲਾ ਕੀਤਾ ਅਤੇ ਗੱਡੀ ਉਤੇ ਵੀ ਕਾਲਖ ਮਲ ਦਿਤੀ

ਅਬੋਹਰ:  ਸ਼ਨੀਵਾਰ ਨੂੰ ਪੰਜਾਬ  ਚ ਕਿਸਾਨਾਂ ਵਲੋਂ ਵੱਖਵੱਖ ਥਾਂਵਾਂ ਤੇ ਭਾਜਪਾ ਆਗੂਆ ਦਾ ਵਿਰੋਧ ਕੀਤਾ ਗਿਆ।

 ਭਾਜਪਾ ਆਗੂਆਂ ਨੇ ਸੂਬੇ ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਮਗਰੋਂ ਵੀ ਸਰਕਾਰ ਦੀ ਕਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖਵੱਖ ਜ਼ਿਲ੍ਹਿਆਂ ਚ ਪ੍ਰੈਸ ਕਾਨਫਰੰਸਾਂ ਕੀਤੀਆਂ ਜਿਸ ਦੌਰਾਨ ਭਾਜਪਾ ਆਗੂਆਂ ਨੂੰ  ਕਿਸਾਨਾਂ ਦੇ ਜੌਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਤੋਂ ਸਾਹਮਣੇ ਆਈ ਹੈ। ਜਿੱਥੇ ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ।

 ਮਲੋਟ ਵਿਚ  ਵਿਧਾਇਕ ਅਰੁਣ ਨਾਰੰਗ ਦੇ ਮੂੰਹ ਉਤੇ ਕਾਲਖ ਮਲ ਦਿੱਤੀ ਗਈ। ਲੋਕਾਂ ਵੱਲੋਂ ਉਨ੍ਹਾਂ ਦੀ ਗੱਡੀ ਉਤੇ ਵੀ ਕਾਲਖ ਮਲ ਦਿਤੀ  ਗਈ। ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਅੱਜ ਵੱਖ ਵੱਖ ਥਾਵਾਂ ਉਤੇ ਪ੍ਰੈਸ ਕਾਨਫਰੰਸ ਕੀਤੀ ਜਾਣੀ ਸੀ।

 ਜਿਸ ਮਗਰੋਂ ਮਾਹੌਲ ਤਨਾਅਪੂਰਨ ਹੋ ਗਿਆ। ਇੱਥੇ ਕਿਸਾਨਾਂ ਦਾ ਵੱਡਾ ਇੱਕਠ ਵੇਖਣ ਨੂੰ ਮਿਲਿਆ ਜਿਸ ਕਰਕੇ ਹਾਲਾਤ ਕਾਬੂ ਚ ਰਹਿਣ ਇਸ ਲਈ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ। ਵਿਧਾਇਕ ਨੂੰ ਵੀ ਪਾਰਟੀ ਦਫਤਰ ਦਾਖਲ ਨਹੀਂ ਹੋਣ ਦਿੱਤਾ ਗਿਆ ਮਾਹੌਲ ਤਨਾਅਪੂਰਨ ਬਣਿਆ ਹੋਇਆ ਹੈ।

Related posts

Leave a Reply