ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜੀਵਨ ਮੈਂਬਰ ਕਵੀ ਹਰਬਿੰਦਰਪਾਲ ਸਿੰਘ 66 ਸਾਲ ਦੀ ਉਮਰ ਭੋਗ ਕੇ ਸਦੀਵੀ ਵਿਛੋੜਾ ਦੇ ਗਏ

ਹਰਬਿੰਦਰਪਾਲ ਸਿੰਘ ਦਾ ਸਦੀਵੀ ਵਿਛੋੜਾ

ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਜੀਵਨ ਮੈਂਬਰ ਕਵੀ ਹਰਬਿੰਦਰਪਾਲ ਸਿੰਘ 66 ਸਾਲ ਦੀ ਉਮਰ ਭੋਗ ਕੇ ਕੱਲ ਸਦੀਵੀ ਵਿਛੋੜਾ ਦੇ ਗਏ ਹਨ। ਉਹ ਪੰਜਾਬੀ ਸਾਹਿਤ ਸਭਾ ਡੇਰਾਬਸੀ ਦੇ ਮੋਢੀ ਮੈਂਬਰ ਅਤੇ ਮੌਜੂਦਾ ਪ੍ਰਧਾਨ ਸਨ। ਉਨ੍ਹਾਂ ਨੇ ਤਿੰਨ ਬਾਲ ਕਾਵਿ ਸੰਗ੍ਰਹਿ ‘ਨਿਰਾਲਾ ਬਚਪਨ’, ‘ਸਤਰੰਗੀ ਪੀਂਘ’ ਤੇ ‘ਮਾਂ ਦੀਆਂ ਲੋਰੀਆਂ’ ਅਤੇ ਦੋ ਕਾਵਿ ਸੰਗ੍ਰਹਿ ‘ਸੂਹੇ ਸੂਹੇ ਪਲ’ ਤੇ ‘ਧੁੱਖਦੇ ਚਿਹਰੇ’ ਸਾਹਿਤ ਜਗਤ ਨੂੰ ਭੇਂਟ ਕੀਤੇ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਹਰਬਿੰਦਰਪਾਲ ਸਿੰਘ ਦੇ ਸਦੀਵੀ ਵਿਛੋੜੇ ਉਤੇ ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਹਾਰਦਿਕ ਸੰਵੇਦਨਾ ਸਾਂਝੀ ਕੀਤੀ ਹੈ।

Related posts

Leave a Reply