ਕੇ.ਐੱਮ.ਐਸ ਕਾਲਜ ਦਸੂਹਾ ਵੱਲੋਂ ਹੋਣਹਾਰ ਅਤੇ ਮੇਧਾਵੀ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ : ਪ੍ਰਿੰਸੀਪਲ ਡਾ. ਸ਼ਬਨਮ ਕੌਰ

(ਨੇਹਾ ਅਤੇ ਅਨੀਤਾ ਰਾਣੀ ਨੂੰ ਸਨਮਾਨਿਤ ਕਰਦੇ ਹੋਏ।ਚੇਅਰਮੈਨ ਚੌ. ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਤੇ ਡਾਇਰੈਕਟਰ ਡਾ. ਮਾਨਵ ਸੈਣੀ)

ਦਸੂਹਾ 6 ਅਪ੍ਰੈਲ (ਚੌਧਰੀ) : ਕੇ.ਐੱਮ.ਐਸ ਕਾਲਜ ਵੱਲੋ ਹੋਣਹਾਰ ਅਤੇ ਮੇਧਾਵੀ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼੍ਰੀਮਤੀ ਮੰਜੁਲਾ ਸੈਣੀ ਆਸ਼ੀਰਵਾਦ ਯੋਜਨਾ ਅਧੀਨ 100 ਫ਼ੀਸਦੀ ਸਕਲਾਰਸ਼ਿਪ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੇਹਾ ਸਪੁੱਤਰੀ ਸੁਖਦੇਵ ਸਿੰਘ, ਪਿੰਡ ਬਲੱਗਣ (ਬੀ.ਐੱਸ. ਸੀ ਫੈਸ਼ਨ ਟੈਕਨੌਲੋਜੀ) ਅਤੇ ਅਨੀਤਾ ਰਾਣੀ ਸਪੁੱਤਰੀ ਹਰਮੇਸ਼ ਲਾਲ, ਪਿੰਡ ਟੇਰਕਿਆਣਾ (ਐਮ.ਐਸ.ਸੀ ਆਈ.ਟੀ) ਨੂੰ ਉਹਨਾਂ ਦੇ ਪਰਿਵਾਰ ਸਮੇਤ ਕੇ.ਐਮ.ਐਸ ਕਾਲਜ ਵੱਲੋ ਸਮ੍ਰਿਤੀ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾ ਵਿਦਿਆਰਥਣਾਂ ਨੇ ਹਮੇਸ਼ਾ ਹੀ ਯੂਨੀਵਰਸਿਟੀ ਵਿੱਚ ਟੋਪ ਕੀਤਾ ਹੈ ਅਤੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਪਰਿਵਾਰ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਦੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਰਾਜੇਸ਼ ਕੁਮਾਰ ਹਾਜ਼ਰ ਸਨ।

Related posts

Leave a Reply