ਕੈਪਟਨ ਅਮਰਿੰਦਰ ਨੇ ਹੁਸ਼ਿਆਰਪੁਰ ਦੇ ਵਿਕਾਸ ਲਈ ਦਿੱਤੇ 20 ਕਰੋੜ- ਕੈਬਿਨਟ ਮੰਤਰੀ ਖੁਸ਼

-ਕਿਹਾ, ਹੁਸ਼ਿਆਰਪੁਰ ਦਾ ਪਹਿਲ ਦੇ ਆਧਾਰ ‘ਤੇ ਹੋਵੇਗਾ ਵਿਕਾਸ 
-ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵਿਕਾਸ ਕੰਮ ਸਹੀ ਤਰੀਕੇ ਨਾਲ ਕਾਰਵਾਈ ਕਰਕੇ ਜਲਦ ਸ਼ੁਰੂ ਕਰਵਾਉਣ ਦੇ ਦਿੱਤੇ ਨਿਰਦੇਸ਼ 
ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ)
ਹੁਸ਼ਿਆਰਪੁਰ ਦੇ ਵਿਕਾਸ ਲਈ ਕਿਸੇ ਤਰ•ਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਹਲਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ, ਤਾਂ ਜੋ ਹੁਸ਼ਿਆਰਪੁਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਲਈ 20 ਕਰੋੜ ਰੁਪਏ ਦੇ ਕੰਮ ਮਨਜ਼ੂਰ ਕਰਨ ‘ਤੇ ਖੁਸ਼ੀ ਪ੍ਰਗਟ ਕਰਦਿਆਂ ਰੱਖੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਲਈ 20 ਕਰੋੜ ਰੁਪਏ  ਦੇ ਕੰਮ ਮਨਜ਼ੂਰ ਕੀਤੇ ਹਨ, ਜਿਸ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਤੇਜ਼ੀ ਆਵੇਗੀ।  ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੀ ਤਰੱਕੀ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਸ੍ਰੀ ਅਰੋੜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਜਲਦ ਵਿਕਾਸ ਕੰਮਾਂ ਦੀ ਮਨਜ਼ੂਰੀ ਲਈ ਉਨ•ਾਂ ਨੂੰ ਅਪੀਲ ਕੀਤੀ ਸੀ। ਇਸੇ ਮੱਦੇਨਜ਼ਰ ਉਹ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਲੈ ਕੇ ਆਏ, ਜਿਸ ਨੂੰ ਸਰਕਾਰ ਨੇ ਸਵਿਕਾਰ ਕਰਦੇ ਹੋਏ ਤੁਰੰਤ 20 ਕਰੋੜ ਰੁਪਏ ਦੇ ਕੰਮ ਮਨਜ਼ੂਰ ਕਰ ਦਿੱਤੇ। ਇਸ ਲਈ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ, ਕਿਉਂਕਿ ਜਦੋਂ ਵੀ ਉਨ•ਾਂ ਮੁੱਖ ਮੰਤਰੀ ਨਾਲ ਹੁਸ਼ਿਆਰਪੁਰ ਦੇ ਵਿਕਾਸ ਦੀ ਗੱਲ ਕੀਤੀ, ਤਾਂ ਤੁਰੰਤ ਉਨ•ਾਂ ਨੇ ਉਸ ਨੂੰ ਸਵੀਕਾਰ ਕੀਤਾ ਹੈ।

ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਰਕਾਰ ਨੇ ਜੋ ਮਨਜ਼ੂਰੀ ਦਿੱਤੀ ਹੈ, ਉਸ ਨੂੰ ਸਹੀ ਤਰੀਕੇ ਨਾਲ ਕਰਵਾਉਣ ਲਈ ਜਲਦੀ ਸਾਰੀ ਕਾਰਵਾਈ ਪੂਰੀ ਕਰਕੇ ਕੰਮਾਂ ਨੂੰ ਸ਼ੁਰੂ ਕਰਵਾਇਆ ਜਾਵੇ। ਉਨ•ਾਂ ਕਿਹਾ ਵਿਕਾਸ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਤਰ•ਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਇਸ ਲਈ ਠੇਕੇਦਾਰ ਇਹ ਯਕੀਨੀ ਬਣਾਉਣ ਕਿ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਪੱਖੋਂ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਉਨ•ਾਂ ਦੀ ਪਹਿਲ ਹੈ ਅਤੇ ਇਸ ਲਈ ਕਿਸੇ ਤਰ•ਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਸ੍ਰੀ ਅਰੋੜਾ ਨੇ ਕਿਹਾ ਕਿ ਜਲਦ ਹੀ ਮਿੰਨੀ ਕਾਸ਼ੀ ਦੇ ਨਾਮ ਨਾਲ ਮਸ਼ਹੂਰ ਇਸ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ਼ ਤੌਰ ‘ਤੇ ਯਤਨ ਕੀਤੇ ਜਾਣਗੇ, ਜਿਸ ਨੂੰ ਲੈ ਕੇ ਕਾਫ਼ੀ ਹੱਦ ਤੱਕ ਕਾਰਵਾਈ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਦੇਖਣਗੇ ਕਿ ਹੁਸ਼ਿਆਰਪੁਰ ਦੀ ਕਿਸ ਤਰ•ਾਂ ਨੁਹਾਰ ਬਦਲੀ ਹੈ।

Related posts

Leave a Reply