ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਪਹਿਲਕਦਮੀ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਗਈ ਸੰਗਤਾਂ ਦੀ ਹੋਵੇਗੀ ਘਰ ਵਾਪਸੀ-ਵਿਧਾਇਕ ਪਾਹੜਾ


ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਪਹਿਲਕਦਮੀ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ ਗਈ ਸੰਗਤਾਂ ਦੀ ਹੋਵੇਗੀ ਘਰ ਵਾਪਸੀ-ਵਿਧਾਇਕ ਪਾਹੜਾ

ਵਿਧਾਇਕ ਪਾਹੜਾ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ

ਗੁਰਦਾਸਪੁਰ, 23 ਅਪ੍ਰੈਲ ( ਅਸ਼ਵਨੀ  )   :- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋ ਸੂਬੇ ਅੰਦਰ ਕਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਸਾਰਥਕ ਯਤਨਾਂ ਅਤੇ ਹਲਾਤਾਂ ਮੁਤਾਬਿਕ ਲਏ ਗਏ ਫੈਸਲਿਆਂ ਨਾਲ ਸੂਬੇ ਨੂੰ ਕਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਉਣ ਲਈ ਜ਼ਿਕਰਯੋਗ ਠੋਸ ਕਦਮ ਚੁੱਕੇ ਗਏ ਹਨ ਅਤੇ ਹੁਣ ਉਨਾਂ ਵਲੋਂ ਕੀਤੀ ਗਈ ਪਹਿਲਕਦਮੀ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ, ਨਾਂਦੇੜ (ਮਹਾਂਰਾਸ਼ਟਰ) ਵਿਖੇ ਕਰੀਬ 3500 ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਹ ਪ੍ਰਗਟਾਵਾ ਕਰਦਿਆਂ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਲੱਗੇ ਲੋਕ ਡਾਊਨ ਕਾਰਨ ਸ੍ਰੀ ਹਜੂਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂ ਓਥੇ ਫਸ ਗਏ ਸਨ, ਜਿਨਾਂ ਦੀ ਹੁਣ ਵਾਪਸੀ ਹੋਵੇਗੀ।
ਸ. ਪਾਹੜਾ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਮਹਾਂਰਾਸ਼ਟਰ ਸੂਬੇ ਦੇ ਮੁੱਖ ਮੰਤਰੀ ਵਲੋਂ ਫੋਨ ਕਰਕੇ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਵਲੋਂ ਸਾਡੇ ਵਲੋਂ ਕੀਤੀ ਗਈ ਬੇਨਤੀ ਉੱਪਰ ਸ਼ਰਧਾਲੂਆਂ ਦੀ ਘਰ ਵਾਪਸੀ ਦੀ ਇਜ਼ਾਜਤ ਦੇ ਦਿੱਤੀ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁੱਖ ਸਕੱਤਰ ਪੰਜਾਬ ਨੂੰ ਅਗਲੇਰੇ ਕਦਮ ਉਠਾਉਣ ਲਈ ਕਿਹਾ ਗਿਆ ਹੈ ਅਤੇ ਪੰਜਾਬ ਸਰਕਾਰ ਵਲੋ ਆਪਣੇ ਖਰਚ ਤੇ ਸ਼ਰਧਾਲੂਆਂ ਨੂੰ ਘਰ ਵਾਪਸ ਲਿਆਂਦਾ ਜਾਵੇਗਾ।
ਵਿਧਾਇਕ ਪਾਹੜਾ ਨੇ ਕਿਹਾ ਕਿ ਸੂਬਾ ਸਰਕਾਰ ਕਰਫਿਊ ਦੋਰਾਨ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕਣਕ ਦੀ ਵਾਢੀ ਦਾ ਸ਼ੀਜ਼ਨ ਵੀ ਜੋਰਾਂ ਤੇ ਚੱਲ ਰਿਹਾ ਹੈ ਅਤੇ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।
ਵਿਧਾਇਕ ਪਾਹੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰਫਿਊ ਦੋਰਾਨ ਘਰਾਂ ਵਿਚ ਰਹਿਣ ਨੂੰ ਤਰਜੀਹ ਦੇਣ ਅਤੇ ਬਹੁਤ ਜਰੂਰੀ ਕੰਮ ਪੈਣ ਕਰਕੇ ਹੀ ਘਰਾਂ ਤੋਂ ਬਾਹਰ ਨਿਕਲਣ। ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਮਾਸਕ ਜਰੂਰ ਪਹਿਨਿਆ ਜਾਵੇ।

Related posts

Leave a Reply