ਕੋਰੋਨਾ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਨਜ਼ਰਬੰਦ ਰੱਖਣ ਲਈ ਬਣਾਈ ਆਰਜ਼ੀ ਜੇਲ : ਡਿਪਟੀ ਕਮਿਸ਼ਨਰ

ਬਠਿੰਡਾ ਦੇ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ਬਣਾਇਆ

ਬਠਿੰਡਾ,5 ਮਈ(CDT) : ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਥਾਨਕ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ਬਣਾਇਆ ਗਿਆ ਹੈ। ਉਨਾਂ ਵੱਲੋਂ ਇਹ ਹੁਕਮ ਕੋਵਿਡ-19(ਕੋਰੋਨਾ ਵਾਇਰਸ) ਨੂੰ ਫੈਲਣ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤਾ ਗਿਆ ਹੈ।
                     
ਜ਼ਿਲਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ ਅਨੁਸਾਰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਜ਼ਿਲੇ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਦਿਨ ਸ਼ੁੱਕਰਵਾਰ ਸ਼ਾਮ ਨੂੰ 6 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਕਿਸੇ ਵੀ ਪਬਲਿਕ ਦੇ ਵਿਅਕਤੀ ਨੂੰ ਘਰ ਤੋਂ ਬਾਹਰ ਸੜਕ ਜਾਂ ਪਬਲਿਕ ਜਗਾ ’ਤੇ ਆਉਣ ਤੋਂ ਮਨਾਹੀ ਕਰਦੇ ਹੋਏ ਕਰਫਿਊ ਦੇ ਹੁਕਮ ਜਾਰੀ ਕੀਤੇ ਗਏ ਸਨ।
                   
ਇਸ ਦੌਰਾਨ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਨਜ਼ਰਬੰਦ ਰੱਖਣ ਲਈ ਜ਼ਿਲੇ ਦੇ ਸੀਨੀਅਰ ਕਪਤਾਨ ਪੁਲਿਸ ਰਾਹੀਂ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ਸਥਾਪਿਤ ਕਰਨ ਲਈ ਲਿਖਿਆ ਹੈ। ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੇ ਪੱਤਰ ਨੂੰ ਵਾਚਦੇ ਹੋਏ ਸਥਾਨਕ ਐਸ.ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਨੂੰ ਓਪਨ ਜੇਲ ਸਥਾਪਿਤ ਕੀਤਾ ਗਿਆ ਹੈ। ਇਹ ਹੁਕਮ ਜ਼ਿਲੇ ਅੰਦਰ ਤੁਰੰਤ ਲਾਗੂ ਹੋਵੇਗਾ।   

Related posts

Leave a Reply