ਕੋਰੋਨਾ ਮਹਾਂਮਾਰੀ ਤੋਂ ਬਚਣਲੋਕ,ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ : ਸਵਰਨਦੀਪ

ਕੋਰੋਨਾ ਮਹਾਂਮਾਰੀ ਤੋਂ ਬਚਣਲੋਕ,ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ : ਸਵਰਨਦੀਪ 


ਗੁਰਦਾਸਪੁਰ,3 ਜੂਨ ( ਅਸ਼ਵਨੀ) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾਵੇਗਾ।
ਸ੍ਰੀ ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਸਮੂਹਿਕ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਲੋਕ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

 ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਜਰੂਰੀ ਪਾਇਆ ਜਾਵੇ ਅਤੇ ਉਚਿਤ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨਾਂ ਕਿਹਾ ਕਿ ਜਨਤਕ ਥਾਂ ‘ਤੇ ਥੁੱਕਣ ਦੀ ਵੀ ਮਨਾਹੀ ਹੈ।
ਜੇਕਰ ਕੋਈ ਵਿਅਕਤੀ ਜਨਤਕ ਥਾਂ ‘ਤੇ ਮਾਸਕ ਨਹੀਂ ਪਹਿਨਦਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਥੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾਘਰ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 2000 ਰੁਪਏ ਜੁਰਮਾਨਾ ਕੀਤਾ ਜਾਵੇਗਾਦੁਕਾਨ ਜਾਂ ਕਿਸੇ ਕਮਰਸ਼ੀਅਲ ਜਗਾ ‘ਤੇ ਜੇਕਰ ਸਮਾਜਿਕ ਦੂਰੀ ਦੀ ਉਲੰਘਣਾ ਹੁੰਦੀ ਹੈ ਤਾਂ ਮਾਲਕ ਤੋਂ 2000 ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ।

Related posts

Leave a Reply