ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਂਨ Omicron ਦੇ ਸਾਹਮਣੇ ਆਉਣ ਕਾਰਨ, ਭਾਰਤ ਸਰਕਾਰ ਵੱਲੋਂ ਰਾਜਾਂ ਨੂੰ ਨਵੇਂ ਨਿਰਦੇਸ਼ ਜ਼ਾਰੀ

ਨਵੀਂ ਦਿੱਲੀ :  ਕੋਰੋਨਾ ਵਾਇਰਸ ਦੇ ਨਵੇਂ ਰੂਪ omicron ਓਮੀਕਰੋਂਨ ਦੇ ਸਾਹਮਣੇ ਆਉਣ ਕਾਰਨ ਪੂਰੀ ਦੁਨੀਆ ‘ਚ ਦਹਿਸ਼ਤ ਫੈਲ ਗਈ ਹੈ। ਦੱਖਣੀ ਅਫਰੀਕਾ ਤੋਂ ਬਾਅਦ ਬਹੁਤ ਖਤਰਨਾਕ ਮੰਨੇ ਜਾਣ ਵਾਲੇ ਇਸ ਵੇਰੀਐਂਟ ਨੇ ਕਈ ਹੋਰ ਦੇਸ਼ਾਂ ‘ਚ ਵੀ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਭਾਰਤ ਵਿੱਚ ਵੀ ਕੇਂਦਰ ਸਰਕਾਰ ਨੇ ਰਾਜਾਂ ਨੂੰ ਅਲਰਟ ਕਰ ਦਿੱਤਾ ਹੈ।

ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੈਸਟਿੰਗ, ਟਰੇਸਿੰਗ ਵਧਾਉਣ ਦੇ ਨਾਲ-ਨਾਲ ਕੰਟੇਨਮੈਂਟ ਜ਼ੋਨਾਂ ‘ਤੇ ਧਿਆਨ ਦੇਣ ਅਤੇ ਵੈਕਸੀਨ ਕਵਰੇਜ ਨੂੰ ਤੇਜ਼ ਕਰਨ ਦੀ ਸਲਾਹ ਦਿੱਤੀ ਹੈ। ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਰਾਜਾਂ ਨੂੰ ਕੋਵਿਡ ਹੌਟਸਪੌਟਸ ਦੀ ਨਿਗਰਾਨੀ ਜਾਰੀ ਰੱਖਣੀ ਚਾਹੀਦੀ ਹੈ।

ਮੰਤਰਾਲੇ ਨੇ ਕਿਹਾ ਹੈ ਕਿ ਸਾਵਧਾਨੀ ਦੇ ਤੌਰ ‘ਤੇ, ਜਿਨ੍ਹਾਂ ਦੇਸ਼ਾਂ ਵਿਚ ਇਹ ਰੂਪ ਪਾਇਆ ਗਿਆ ਹੈ, ਉਨ੍ਹਾਂ ਦੀ ਪਛਾਣ ਜੋਖਮ ਵਾਲੇ ਦੇਸ਼ਾਂ ਵਜੋਂ ਕੀਤੀ ਗਈ ਹੈ ਅਤੇ ਅੰਤਰਰਾਸ਼ਟਰੀ ਯਾਤਰੀਆਂ ਲਈ ਵਾਧੂ ਉਪਾਅ ਅਪਣਾਏ ਜਾਣੇ ਚਾਹੀਦੇ ਹਨ।

Related posts

Leave a Reply